Revelation 1:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ!।। ਆਮੀਨ।।
Punjabi ERV
ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو اوہ بدّلاں دے نال آؤن والا اَے۔ تے ہر اِک اَکھ اوہنوں ویکھے گی۔ تے جِنہاں اوہنوں وِنّھیا سی۔ اوہ وی ویکھن گے تے زمین دے سارے خاندان اوہدے سبّب پٹنگے بے شک۔ آمِین۔
Punjabi Standard Bible (Punjabi Standard Bible) 2023
ਵੇਖੋ, ਉਹ ਬੱਦਲਾਂ ਉੱਤੇ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ ਅਤੇ ਉਹ ਵੀ ਵੇਖਣਗੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ, ਆਮੀਨ।