Revelation 1:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਯੋਹਨ, ਮਸੀਹ ਵਿੱਚ ਤੁਹਾਡਾ ਭਰਾ ਅਤੇ ਮਸੀਹ ਯਿਸ਼ੂ ਲਈ ਦੁੱਖ ਝੱਲਣ ਵਿੱਚ ਅਤੇ ਪਰਮੇਸ਼ਵਰ ਦੇ ਰਾਜ ਵਿੱਚ ਅਤੇ ਸਬਰ ਵਿੱਚ ਤੁਹਾਡਾ ਸਾਥੀ ਹੈ, ਮੈ ਪਰਮੇਸ਼ਵਰ ਦੇ ਬਚਨ ਦੇ ਕਾਰਨ ਅਤੇ ਮਸੀਹ ਯਿਸ਼ੂ ਦੇ ਗਵਾਹ ਦੀ ਵਜੋਂ ਪਾਤਮੁਸ ਟਾਪੂ ਉੱਤੇ ਭੇਜਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯੂਹੰਨਾ ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ ਓਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ ਪਰਮੇਸੁਰ ਦੇ ਬਚਨ ਅਤੇ ਯਿਸੂ ਦੀ ਸਾਖੀ ਦੇ ਕਾਰਨ ਓਸ ਟਾਪੂ ਵਿੱਚ ਸਾਂ ਜਿਹੜਾ ਪਾਤਮੁਸ ਕਰਕੇ ਸਦਾਉਂਦਾ ਹੈ
Punjabi ERV
ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠ੍ਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یُوحنّا جیہڑا تُہاڈا بھرا تے یِسُوع دی مُصِیبت تے بادشاہی تے صبر دے وِچ تُہاڈا سنگی آں۔ خُدا دے کلام تے یِسُوع دی بابت گواہی دین دے سببّوں اوس ٹاپُو وِچ ساں جیہڑا پتمُس اکھواؤندا اے۔
Punjabi Standard Bible (Punjabi Standard Bible) 2023
ਮੈਂ ਯੂਹੰਨਾ, ਜੋ ਤੁਹਾਡਾ ਭਾਈ ਅਤੇ ਉਸ ਕਸ਼ਟ ਅਤੇ ਰਾਜ ਅਤੇ ਧੀਰਜ ਵਿੱਚ ਤੁਹਾਡਾ ਸਾਂਝੀ ਹਾਂ ਜੋ ਯਿਸੂ ਵਿੱਚ ਹੈ, ਪਰਮੇਸ਼ਰ ਦੇ ਵਚਨ ਅਤੇ ਯਿਸੂ ਦੀ ਗਵਾਹੀ ਦੇ ਕਾਰਨ ਪਾਤਮੁਸ ਨਾਮਕ ਟਾਪੂ 'ਤੇ ਸੀ।