Revelation 10:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸ ਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜੋ ਬੱਦਲ ਨੂੰ ਕੱਪੜੇ ਦੀ ਤਰ੍ਹਾ ਲਪੇਟੇ ਹੋਏ ਸੀ, ਉਸਦੇ ਸਿਰ ਦੇ ਉੱਪਰ ਇੱਕ ਇੰਦਰਧਨੁਸ਼ ਸੀ; ਉਸਦਾ ਚਿਹਰਾ ਸੂਰਜ ਵਰਗਾ ਸੀ ਅਤੇ ਉਸਦੇ ਪੈਰ ਅੱਗ ਦੇ ਥੰਮ੍ਹਾਂ ਵਰਗੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਘ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ
Punjabi ERV
ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک ہور زوراور فرِشتے نُوں بدّل نُوں کپڑے وانگر اُتّے لیاں ہویاں اسمانوں اُتر دیاں ویکھیا اوہدے سِر اُتّے اسمانی پینگھ سی تے اوہدی شکل سُورج وانگر سی تے اوہدے پَیر اَگ دے تھماں وانگر۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਹੋਰ ਬਲਵੰਤ ਸਵਰਗਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਨੇ ਬੱਦਲ ਪਹਿਨਿਆ ਹੋਇਆ ਸੀ ਅਤੇ ਉਸ ਦੇ ਸਿਰ ਉੱਤੇ ਸਤਰੰਗੀ ਪੀਂਘ ਸੀ। ਉਸ ਦਾ ਚਿਹਰਾ ਸੂਰਜ ਜਿਹਾ ਅਤੇ ਉਸ ਦੇ ਪੈਰ ਅੱਗ ਦੇ ਥੰਮ੍ਹਾਂ ਜਿਹੇ ਸਨ