Revelation 10:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿੱਚਲਾ ਸਭ ਕੁਝ, ਧਰਤੀ ਅਤੇ ਇਸ ਵਿੱਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇੱਥੇ ਹੋਰ ਢਿੱਲ ਨਹੀਂ ਹੋਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਪਰਮੇਸ਼ਵਰ ਦੀ ਸਹੁੰ ਖਾਧੀ ਜੋ ਸਦਾ ਅਤੇ ਸਦਾ ਲਈ ਜੀਉਂਦੇ ਹਨ, ਜਿਨ੍ਹਾਂ ਨੇ ਅਕਾਸ਼ ਅਤੇ ਉਹਨਾਂ ਵਿੱਚ ਜੋ ਕੁਝ ਹੈ, ਧਰਤੀ ਅਤੇ ਜੋ ਕੁਝ ਇਸ ਵਿੱਚ ਹੈ ਅਤੇ ਸਮੁੰਦਰ ਅਤੇ ਜੋ ਕੁਝ ਇਸ ਵਿੱਚ ਹੈ, ਬਣਾਇਆ ਅਤੇ ਕਿਹਾ, “ਹੁਣ ਹੋਰ ਦੇਰੀ ਨਹੀਂ ਹੋਵੇਗੀ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ!
Punjabi ERV
ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا ہمیشہ تِیکر جِیوندا رہے گا۔ تے جِس اسمان تے اوہدیاں سارِیاں شیواں تے زمین تے اوہدیاں سارِیاں شیواں تے سمُندر تے اوہدیاں سارِیاں شیواں پَیدا کِیتیاں نیں اوہدی سَونہہ کھا کے آکھیا پئی ہُن ہور چِر نا لگّے گا۔
Punjabi Standard Bible (Punjabi Standard Bible) 2023
ਅਤੇ ਉਸ ਦੀ ਸੌਂਹ ਖਾ ਕੇ ਜਿਹੜਾ ਯੁਗੋ-ਯੁਗ ਜੀਉਂਦਾ ਹੈ, ਜਿਸ ਨੇ ਅਕਾਸ਼ ਅਤੇ ਇਸ ਵਿਚਲੀਆਂ ਸਭ ਵਸਤਾਂ, ਧਰਤੀ ਅਤੇ ਇਸ ਉਤਲੀਆਂ ਸਭ ਵਸਤਾਂ ਅਤੇ ਸਮੁੰਦਰ ਅਤੇ ਇਸ ਵਿਚਲੀਆਂ ਸਭ ਵਸਤਾਂ ਨੂੰ ਰਚਿਆ ਹੈ, ਕਿਹਾ, “ਹੁਣ ਹੋਰ ਦੇਰ ਨਹੀਂ ਹੋਵੇਗੀ।