Revelation 11:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਰਤੀ ਦੇ ਵਾਸੀ ਉਹਨਾਂ ਦੀ ਮੌਤ ਤੇ ਖੁਸ਼ ਹੋਣਗੇ ਅਤੇ ਇੱਕ-ਦੂਜੇ ਨੂੰ ਤੋਹਫ਼ੇ ਭੇਜ ਕੇ ਜਸ਼ਨ ਮਨਾਉਣਗੇ, ਕਿਉਂਕਿ ਇਨ੍ਹਾਂ ਦੋ ਨਬੀਆਂ ਨੇ ਧਰਤੀ ਉੱਤੇ ਰਹਿਣ ਵਾਲਿਆਂ ਨੂੰ ਤਸੀਹੇ ਦਿੱਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਦੇ ਵਾਸੀ ਓਹਨਾਂ ਉੱਤੇ ਅਨੰਦ ਕਰਨਗੇ ਅਤੇ ਮਗਨ ਹੋਣਗੇ ਅਤੇ ਇੱਕ ਦੂਏ ਦੇ ਕੋਲ ਸੁਗਾਤਾਂ ਭੇਜਣਗੇ ਇਸ ਲਈ ਜੋ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਿਆਂ ਕੀਤਾ ਹੋਇਆ ਸੀ
Punjabi ERV
ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁਖ ਤਕਲੀਫ਼ਾਂ ਲਿਆਂਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمین دے رہن والے اوہناں دے مرن توں خُوش ہون گے تے مَوج کرن گے تے آپو وِچ تحفے گھلّن گے۔ کیوں جو ایہناں دوہاں نبیاں زمین دے رہن والیاں نُوں ستایا سی۔
Punjabi Standard Bible (Punjabi Standard Bible) 2023
ਧਰਤੀ ਦੇ ਰਹਿਣ ਵਾਲੇ ਉਨ੍ਹਾਂ ਕਰਕੇ ਖੁਸ਼ੀ ਅਤੇ ਅਨੰਦ ਮਨਾਉਣਗੇ ਅਤੇ ਇੱਕ ਦੂਜੇ ਨੂੰ ਤੋਹਫ਼ੇ ਭੇਜਣਗੇ, ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਰਹਿਣ ਵਾਲਿਆਂ ਨੂੰ ਤੰਗ ਕਰ ਰੱਖਿਆ ਸੀ।