Revelation 11:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚੱਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਸਵਰਗ ਤੋਂ ਇੱਕ ਉੱਚੀ ਆਵਾਜ਼ ਉਹਨਾਂ ਨੂੰ ਇਹ ਕਹਿੰਦੇ ਸੁਣਾਈ ਦਿੱਤੀ, “ਇੱਥੇ ਆ ਜਾਓ।” ਅਤੇ ਉਹ ਆਪਣੇ ਦੁਸ਼ਮਣਾਂ ਦੇ ਵੇਖਦਿਆਂ ਇੱਕ ਬੱਦਲ ਵਿੱਚ ਸਵਰਗ ਨੂੰ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਅਕਾਸ਼ੋਂ ਇੱਕ ਵੱਡੀ ਅਵਾਜ਼ ਓਹਨਾਂ ਨੂੰ ਇਹ ਆਖਦੇ ਸੁਣੀ ਭਈ ਐਧਰ ਉਤਾਹਾਂ ਨੂੰ ਆ ਜਾਓ! ਤਾਂ ਓਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਓਹਨਾਂ ਦੇ ਵੈਰੀਆਂ ਨੇ ਓਹਨਾਂ ਨੂੰ ਡਿੱਠਾ
Punjabi ERV
ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, "ਇਥੇ ਉੱਤੇ ਆ ਜਾਓ।" ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں اسمان اُتّوں اِک زور دی اواز سُنائی دِتّی۔ پئی ایتھے اُتّے آ جاؤ۔ تے اوہ بدّلاں اُتّے سوار ہو کے اسمان اُتّے چڑھ گئے تے اوہناں دے وَیری اوہناں نُوں ویکھدے پئے سن۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਨੂੰ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ, “ਇੱਥੇ, ਉਤਾਂਹ ਆ ਜਾਓ।” ਤਦ ਉਹ ਬੱਦਲ ਉੱਤੇ ਸਵਰਗ ਨੂੰ ਚਲੇ ਗਏ ਅਤੇ ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ।