Revelation 11:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ ਅਤੇ ਸਵਰਗ ਵਿੱਚ ਉੱਚੀਆਂ ਅਵਾਜ਼ਾਂ ਆਈਆਂ, ਜਿਸ ਨੇ ਕਿਹਾ: “ਸੰਸਾਰ ਦਾ ਰਾਜ ਸਾਡੇ ਪ੍ਰਭੂ ਅਤੇ ਉਹਨਾਂ ਦੇ ਮਸੀਹਾ ਦਾ ਰਾਜ ਬਣ ਗਿਆ ਹੈ, ਅਤੇ ਉਹ ਸਦਾ ਅਤੇ ਸਦਾ ਲਈ ਰਾਜ ਕਰਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸੁਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਆਈ, - ਜਗਤ ਦਾ ਰਾਜ ਸਾਡੇ ਪ੍ਰਭੁ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ ਜੁੱਗ ਰਾਜ ਕਰੇਗਾ!।।
Punjabi ERV
ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ; "ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں ستویں فرِشتے تُرہی نُوں پُھوک ماری۔ تے اسمان اُتّے بڑیاں اَوازاں ایہہ آکھدیاں پَیدا ہویاں۔ پئی دُنیا دی بادشاہی ساڈے خُداوند تے اوہدے مسِیح دی ہوگئی تے اوہ ہمیشہ تِیکر بادشاہی کرے گا۔
Punjabi Standard Bible (Punjabi Standard Bible) 2023
ਫਿਰ ਸੱਤਵੇਂ ਸਵਰਗਦੂਤ ਨੇ ਤੁਰ੍ਹੀ ਵਜਾਈ ਅਤੇ ਸਵਰਗ ਵਿੱਚ ਉੱਚੀਆਂ ਅਵਾਜ਼ਾਂ ਇਹ ਕਹਿੰਦੀਆਂ ਸੁਣਾਈ ਦਿੱਤੀਆਂ: ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ ਅਤੇ ਉਹ ਯੁਗੋ-ਯੁਗ ਰਾਜ ਕਰੇਗਾ।