Revelation 11:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿੰਦੇ ਹਨ: “ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ, ਪ੍ਰਭੂ ਪਰਮੇਸ਼ਵਰ ਸਰਵ ਸ਼ਕਤੀਮਾਨ, ਉਹ ਜਿਹੜਾ ਹੈ ਅਤੇ ਜਿਹੜਾ ਸੀ, ਕਿਉਂਕਿ ਤੁਸੀਂ ਆਪਣੀ ਮਹਾਨ ਸ਼ਕਤੀ ਲੈ ਲਈ ਹੈ ਅਤੇ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਹੈਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੈਂ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
Punjabi ERV
ਬਜ਼ੁਰਗਾਂ ਨੇ ਆਖਿਆ; "ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੌਜੁਦ ਸੀ ਅਤੇ ਹਮੇਸ਼ਾ ਹੀ ਮੌਜੁਦ ਸੀ। ਅਸੀਂ ਸ਼ੁਕਰਾਨਾ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھیا پئی اَے خُداوند خُدا قادرِ مُطلق جیہڑا ہے تے جیہڑا ہے سی۔ اسی تیرا شُکر کرنے آں کیوں جو تُوں اپنی بڑی قُدرت نُوں ہتّھ وِچ لے کے بادشاہی کِیتی۔
Punjabi Standard Bible (Punjabi Standard Bible) 2023
ਅਤੇ ਕਿਹਾ: ਹੇ ਸਰਬ-ਸ਼ਕਤੀਮਾਨ ਪ੍ਰਭੂ ਪਰਮੇਸ਼ਰ, ਜਿਹੜਾ ਹੈਂ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂਕਿ ਤੂੰ ਆਪਣੀ ਵੱਡੀ ਸਮਰੱਥਾ ਨਾਲ ਆਪਣਾ ਰਾਜ ਸਥਾਪਤ ਕੀਤਾ ਹੈ।