Revelation 11:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸ ਨੂੰ ਉਸ ਦੇ ਮੰਦਰ ਵਿੱਚ ਦੇਖਿਆ ਜਾ ਸੱਕਦਾ ਸੀ। ਫ਼ੇਰ ਉੱਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜ੍ਹੇ ਵਰ੍ਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸ ਵੇਲੇ ਸਵਰਗ ਵਿੱਚ ਪਰਮੇਸ਼ਵਰ ਦਾ ਹੈਕਲ ਖੋਲ੍ਹਿਆ ਗਿਆ, ਅਤੇ ਉਹਨਾਂ ਦੇ ਹੈਕਲ ਦੇ ਅੰਦਰ ਉਹਨਾਂ ਦੇ ਨੇਮ ਦਾ ਸੰਦੂਕ ਵੇਖਿਆ। ਅਤੇ ਬਿਜਲੀ ਦੀਆਂ ਲਪਟਾਂ, ਗੜਗੜਾਹਟ, ਗਰਜ ਹੀ ਗਰਜ, ਇੱਕ ਭੂਚਾਲ ਅਤੇ ਇੱਕ ਗੰਭੀਰ ਗੜੇਮਾਰੀ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।।
Punjabi ERV
ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕਢ਼ਕਣਾ, ਭੁਚਾਲ, ਬਹੁਤ ਵੱਡੇ ਗਡ਼ੇ ਵਰ੍ਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دی ہیکل جیہڑی اسمان اُتّے اے کھولی گئی تے اوہدی ہیکل وِچ اوہدے عہد دا صندُوق وکھالی دِتّا تے بدّلِیاں چمکیاں تے گِجّیاں تے اَوازاں آئِیاں۔ تے بھنچال آیا۔ تے بڑا گڑا پیا۔
Punjabi Standard Bible (Punjabi Standard Bible) 2023
ਤਦ ਪਰਮੇਸ਼ਰ ਦੀ ਹੈਕਲ ਜੋ ਸਵਰਗ ਵਿੱਚ ਹੈ, ਖੋਲ੍ਹੀ ਗਈ ਅਤੇ ਹੈਕਲ ਵਿੱਚ ਉਸ ਦੇ ਨੇਮ ਦਾ ਸੰਦੂਕ ਵਿਖਾਈ ਦਿੱਤਾ ਤੇ ਬਿਜਲੀ ਦੀਆਂ ਚਮਕਾਂ, ਅਵਾਜ਼ਾਂ ਅਤੇ ਗਰਜਣਾਂ ਹੋਈਆਂ ਤੇ ਭੁਚਾਲ ਆਇਆ ਅਤੇ ਬਹੁਤ ਗੜੇ ਪਏ।