Revelation 11:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸ ਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਾਹਰੀ ਵਿਹੜੇ ਨੂੰ ਛੱਡੋ; ਇਸ ਨੂੰ ਨਾ ਨਾਪੋ, ਕਿਉਂਕਿ ਇਹ ਗ਼ੈਰ-ਯਹੂਦੀਆਂ ਨੂੰ ਦਿੱਤਾ ਗਿਆ ਹੈ। ਉਹ ਬਤਾਲੀਆਂ ਮਹੀਨਿਆਂ ਲਈ ਮਤਲਬ ਸਾਢੇ ਤਿੰਨ ਸਾਲਾਂ ਲਈ ਪਵਿੱਤਰ ਸ਼ਹਿਰ ਨੂੰ ਲਤਾੜਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ
Punjabi ERV
ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ویہڑے نُوں جیہڑا ہیکل دے باہر اے اوہنوں چھڈ دے تے اوہنوں نا کچّھ کیوں جو اوہ غیر قوماں نُوں دِتّا گیا ہے۔ اوہ پاک شہر نُوں بتالی مِہنے پیراں ہیٹھ لتاڑن گِیاں۔
Punjabi Standard Bible (Punjabi Standard Bible) 2023
ਪਰ ਹੈਕਲ ਦੇ ਬਾਹਰਲੇ ਵਿਹੜੇ ਨੂੰ ਛੱਡ ਦੇ, ਇਸ ਨੂੰ ਨਾ ਨਾਪ, ਕਿਉਂਕਿ ਇਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ। ਉਹ ਪਵਿੱਤਰ ਨਗਰ ਨੂੰ ਬਤਾਲੀਆਂ ਮਹੀਨਿਆਂ ਤੱਕ ਪੈਰਾਂ ਹੇਠ ਮਿੱਧਣਗੇ।