Revelation 11:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸੱਕਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਕੋਲ ਅਕਾਸ਼ ਨੂੰ ਬੰਦ ਕਰਨ ਦੀ ਸ਼ਕਤੀ ਹੈ ਤਾਂ ਜੋ ਉਹਨਾਂ ਦੇ ਭਵਿੱਖਬਾਣੀ ਕਰਨ ਦੌਰਾਨ ਮੀਂਹ ਨਾ ਪਵੇ; ਅਤੇ ਉਹਨਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਅਤੇ ਧਰਤੀ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਮਹਾਂਮਾਰੀ ਨਾਲ ਜਿੰਨੀ ਵਾਰ ਉਹ ਚਾਹੇ ਮਾਰਨ ਦੀ ਸ਼ਕਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ
Punjabi ERV
ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں اختیار اے۔ پئی اسمان نُوں بند کر دین تاں جو اوہناں دی نبُوّت دے زمانے وِچ مینہ نا وَسّے تے پانیاں اُتّے اوہناں دا اختیار اے پئی اوہناں نُوں لہو بنا دین تے جِنّی وار اوہناں دا دِل کرے۔ زمین اُتّے ہر طرح دی بلا لیاؤن۔
Punjabi Standard Bible (Punjabi Standard Bible) 2023
ਉਨ੍ਹਾਂ ਕੋਲ ਅਕਾਸ਼ ਨੂੰ ਬੰਦ ਕਰਨ ਦਾ ਅਧਿਕਾਰ ਹੈ ਤਾਂਕਿ ਉਨ੍ਹਾਂ ਦੀ ਭਵਿੱਖਬਾਣੀ ਦੇ ਦਿਨਾਂ ਵਿੱਚ ਵਰਖਾ ਨਾ ਹੋਵੇ। ਉਨ੍ਹਾਂ ਨੂੰ ਪਾਣੀਆਂ ਉੱਤੇ ਵੀ ਅਧਿਕਾਰ ਹੈ ਕਿ ਇਨ੍ਹਾਂ ਨੂੰ ਲਹੂ ਵਿੱਚ ਬਦਲ ਦੇਣ ਅਤੇ ਜਦੋਂ ਵੀ ਚਾਹੁਣ ਧਰਤੀ ਨੂੰ ਹਰ ਪ੍ਰਕਾਰ ਦੀ ਮਹਾਂਮਾਰੀ ਨਾਲ ਮਾਰਨ।