Revelation 11:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜਦੋਂ ਉਹਨਾਂ ਨੇ ਆਪਣੀ ਗਵਾਹੀ ਖਤਮ ਕਰ ਲਈ ਹੈ, ਅਥਾਹ ਕੁੰਡ ਤੋਂ ਆਉਣ ਵਾਲਾ ਦਰਿੰਦਾ ਉਹਨਾਂ ਉੱਤੇ ਹਮਲਾ ਕਰੇਗਾ ਅਤੇ ਉਹਨਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ
Punjabi ERV
ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲਡ਼ੇਗਾ। ਇਹ ਉਹੀ ਜਾਨਵਰ ਹੈ ਜਿਹਡ਼ਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ اپنی گواہی دے لین گے تے اوہ پشُو جیہڑا کھڈے وِچوں نِکلے گا اوہناں نال لڑ کے اوہناں نُوں جِت لے گا۔ تے اوہناں نُوں مار چھڈے گا۔
Punjabi Standard Bible (Punjabi Standard Bible) 2023
ਜਦੋਂ ਉਹ ਆਪਣੀ ਗਵਾਹੀ ਦੇ ਚੁੱਕਣਗੇ ਤਾਂ ਉਹ ਪਸ਼ੂ ਅਥਾਹ ਕੁੰਡ ਵਿੱਚੋਂ ਨਿੱਕਲ ਕੇ ਉਨ੍ਹਾਂ ਨਾਲ ਯੁੱਧ ਕਰੇਗਾ ਅਤੇ ਉਨ੍ਹਾਂ ਉੱਤੇ ਜਿੱਤ ਪਾਵੇਗਾ ਤੇ ਉਨ੍ਹਾਂ ਨੂੰ ਮਾਰ ਸੁੱਟੇਗਾ।