Revelation 11:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੀਆਂ ਲਾਸ਼ਾਂ ਮਹਾਨ ਸ਼ਹਿਰ ਦੇ ਜਨਤਕ ਚੌਂਕ ਵਿੱਚ ਪਈਆਂ ਹੋਣਗੀਆਂ, ਜਿਸਨੂੰ ਸੰਕੇਤ ਦੇ ਤੌਰ ਤੇ ਸੋਦੋਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦੇ ਪ੍ਰਭੂ ਨੂੰ ਵੀ ਸਲੀਬ ਦਿੱਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ
Punjabi ERV
ਇਨ੍ਹਾਂ ਦੋਹਾਂ ਗਵਾਹਾਂ ਦੇ ਸ਼ਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِیاں لاشاں اوس وڈّے شہر دے بازار وِچ پئیاں رہن گِیاں جیہڑا رُوحانی طَور نال سدُوم تے مِصر اکھواؤندا اے جِتّھے اوہناں دا خُداوند وی صلِیب دِتّا گیا سی۔
Punjabi Standard Bible (Punjabi Standard Bible) 2023
ਉਨ੍ਹਾਂ ਦੀਆਂ ਲਾਸ਼ਾਂ ਉਸ ਵੱਡੇ ਨਗਰ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜਾ ਆਤਮਕ ਤੌਰ 'ਤੇ ਸਦੂਮ ਅਤੇ ਮਿਸਰ ਕਹਾਉਂਦਾ ਹੈ, ਜਿੱਥੇ ਉਨ੍ਹਾਂ ਦੇ ਪ੍ਰਭੂ ਨੂੰ ਵੀ ਸਲੀਬ 'ਤੇ ਚੜ੍ਹਾਇਆ ਗਿਆ ਸੀ।