Revelation 11:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੂੰ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਢੇ ਤਿੰਨ ਦਿਨਾਂ ਤੱਕ ਹਰੇਕ, ਕਬੀਲੇ, ਭਾਸ਼ਾ ਅਤੇ ਕੌਮ ਵਿੱਚੋਂ ਕੁਝ ਲੋਕ ਉਹਨਾਂ ਦੇ ਸਰੀਰਾਂ ਵੱਲ ਵੇਖਣਗੇ ਅਤੇ ਉਹਨਾਂ ਨੂੰ ਦਫ਼ਨਾਉਣ ਤੋਂ ਇਨਕਾਰ ਕਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ, ਗੋਤਾਂ, ਭਾਖਿਆਂ ਅਤੇ ਕੌਮਾਂ ਵਿੱਚੋਂ ਕਈਕੁ ਓਹਨਾਂ ਦੀਆਂ ਲੋਥਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਅਤੇ ਉਨ੍ਹਾਂ ਦੀਆਂ ਲੋਥਾਂ ਕਬਰ ਵਿੱਚ ਰੱਖਣ ਨਾ ਦੇਣਗੇ
Punjabi ERV
ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੇ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اُمّتاں تے گھرانیاں تے اہلِ زبان تے قوماں وِچوں لوک اوہناں دِیاں لاشاں نُوں ساڈھے تَرے دِن تِیکر ویکھدے رہن گے تے اوہناں دِیاں لاشاں نُوں قبر وِچ نا رکھن دین گے۔
Punjabi Standard Bible (Punjabi Standard Bible) 2023
ਸਾਢੇ ਤਿੰਨਾਂ ਦਿਨਾਂ ਤੱਕ ਜਾਤੀਆਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਦੇ ਲੋਕ ਉਨ੍ਹਾਂ ਦੀਆਂ ਲਾਸ਼ਾਂ ਨੂੰ ਵੇਖਦੇ ਰਹਿਣਗੇ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਹੀਂ ਰੱਖਣ ਦੇਣਗੇ।