Revelation 12:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉੱਥੇ ਇੱਕ ਔਰਤ ਸੀ ਜੋ, ਕਿ ਸੂਰਜ ਪਹਿਨੇ ਹੋਈ ਸੀ। ਚੰਦਰਮਾਂ ਉਸ ਦੇ ਪੈਰਾਂ ਹੇਠਾਂ ਸੀ। ਉਸ ਦੇ ਸਿਰ ਤੇ ਬਾਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਰਗ ਵਿੱਚ ਇੱਕ ਮਹਾਨ ਨਿਸ਼ਾਨੀ ਪ੍ਰਗਟ ਹੋਈ: ਇੱਕ ਔਰਤ ਜਿਸਦੇ ਕੱਪੜੇ ਸੂਰਜ ਸੀ, ਉਸਦੇ ਪੈਰਾਂ ਹੇਠ ਚੰਦਰਮਾ ਸੀ ਅਤੇ ਉਸਦੇ ਸਿਰ ਤੇ ਬਾਰਾਂ ਤਾਰਿਆਂ ਦਾ ਮੁਕਟ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ
Punjabi ERV
ਫ਼ੇਰ ਸਵਰਗ ਵਿੱਚ ਇੱਕ ਵੱਡਾ ਅਜੀਬ ਨਿਸ਼ਾਨ ਪ੍ਰਗਟ ਹੋਇਆ। ਉਥੇ ਇੱਕ ਔਰਤ ਸੀ ਜਿਸਨੂੰ ਸੂਰਜ ਦੇ ਵਸਤਰ ਪਹਿਨਾਏ ਗਏ ਸਨ। ਚੰਦਰਮਾਂ ਉਸਦੇ ਪੈਰਾਂ ਹੇਠਾਂ ਸੀ। ਉਸਦੇ ਸਿਰ ਤੇ ਬਰ੍ਹਾਂ ਸਿਤਾਰਿਆਂ ਵਾਲਾ ਤਾਜ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اسمان اُتّے اِک وَڈا سارا نِشان دِسّیا۔ یعنی اِک زنانی نظر آئی۔ جِس سُورج نُوں کپڑے وانگر اُتّے لیا ہویا سی تے چَنّ اوہدے پیراں ہیٹھ سی۔ تے باراں تاریاں دا تاج اوہدے سِر اُتّے سی۔
Punjabi Standard Bible (Punjabi Standard Bible) 2023
ਫਿਰ ਅਕਾਸ਼ ਵਿੱਚ ਇੱਕ ਵੱਡਾ ਚਿੰਨ੍ਹ ਵਿਖਾਈ ਦਿੱਤਾ: ਇੱਕ ਔਰਤ ਨੇ ਸੂਰਜ ਪਹਿਨਿਆ ਹੋਇਆ ਸੀ ਅਤੇ ਉਸ ਦੇ ਪੈਰਾਂ ਹੇਠ ਚੰਦਰਮਾ ਅਤੇ ਸਿਰ ਉੱਤੇ ਬਾਰਾਂ ਤਾਰਿਆਂ ਦਾ ਤਾਜ ਸੀ।