Revelation 12:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਸਵਰਗ ਵਿੱਚ ਇੱਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਸੁਣਿਆ: “ਹੁਣ ਮੁਕਤੀ ਅਤੇ ਸ਼ਕਤੀ ਆ ਗਈ ਹੈ ਅਤੇ ਸਾਡੇ ਪਰਮੇਸ਼ਵਰ ਦਾ ਰਾਜ, ਅਤੇ ਉਸਦੇ ਮਸੀਹਾ ਦਾ ਅਧਿਕਾਰ। ਸਾਡੇ ਭਰਾਵਾਂ ਅਤੇ ਭੈਣਾਂ ਦੇ ਦੋਸ਼ ਲਗਾਉਣ ਵਾਲੇ ਲਈ, ਜੋ ਦਿਨ-ਰਾਤ ਸਾਡੇ ਪਰਮੇਸ਼ਵਰ ਅੱਗੇ ਉਹਨਾਂ ਉੱਤੇ ਦੋਸ਼ ਲਾਉਂਦੇ ਹਨ, ਉਹਨਾਂ ਨੂੰ ਹੇਠਾਂ ਸੁੱਟ ਦਿੱਤਾ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇੱਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
Punjabi ERV
ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اسمان توں ایہہ زور دی اواز آؤندی سُنی پئی ہُن ساڈے خُدا دی نجات تے قُدرت تے بادشاہی تے اوہدے مسِیح دا اختیار ظاہر ہویا۔ کیوں جو ساڈیاں بھراواں اُتّے الزام لان والا جیہڑا دِنے راتِیں ساڈے خُدا دے اگّے اوہناں اُتّے الزام لاندا رہندا سی ڈیگیا گیا۔
Punjabi Standard Bible (Punjabi Standard Bible) 2023
ਫਿਰ ਮੈਨੂੰ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਇਹ ਕਹਿੰਦੀ ਸੁਣਾਈ ਦਿੱਤੀ: ਹੁਣ ਸਾਡੇ ਪਰਮੇਸ਼ਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਸ ਦੇ ਮਸੀਹ ਦਾ ਇਖ਼ਤਿਆਰ ਪਰਗਟ ਹੋਇਆ ਹੈ, ਕਿਉਂਕਿ ਸਾਡੇ ਭਾਈਆਂ ਉੱਤੇ ਦੋਸ਼ ਲਾਉਣ ਵਾਲਾ ਹੇਠਾਂ ਸੁੱਟਿਆ ਗਿਆ ਜਿਹੜਾ ਰਾਤ-ਦਿਨ ਸਾਡੇ ਪਰਮੇਸ਼ਰ ਦੇ ਸਾਹਮਣੇ ਉਨ੍ਹਾਂ ਉੱਤੇ ਦੋਸ਼ ਲਾਉਂਦਾ ਹੈ।