Revelation 12:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬੱਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚੱਲਿਆ ਗਿਆ। ਉਸ ਦੇ ਬੱਚੇ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿੱਖਾਇਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਅਜਗਰ ਔਰਤ ਉੱਤੇ ਗੁੱਸੇ ਹੋ ਗਿਆ ਅਤੇ ਉਸਦੀ ਬਾਕੀ ਔਲਾਦ ਦੇ ਵਿਰੁੱਧ ਯੁੱਧ ਛੇੜ ਦਿੱਤਾ, ਉਹ ਜੋ ਪਰਮੇਸ਼ਵਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਅਤੇ ਯਿਸ਼ੂ ਬਾਰੇ ਆਪਣੀ ਗਵਾਹੀ ਨੂੰ ਪੱਕਾ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।
Punjabi ERV
ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ناگ نُوں زنانی اُتّے غُصّہ آیا۔ تے اوہدی باقی اولاد نال جیہڑی خُدا دے حُکماں اُتّے عمل کر دی اے تے یِسُوع دی گواہی دین اُتّے قیم اے لڑن نِکلیا۔
Punjabi Standard Bible (Punjabi Standard Bible) 2023
ਤਦ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਉਸ ਦੀ ਬਾਕੀ ਦੀ ਸੰਤਾਨ ਅਰਥਾਤ ਉਨ੍ਹਾਂ ਨਾਲ ਜਿਹੜੇ ਪਰਮੇਸ਼ਰ ਦੇ ਹੁਕਮ ਦੀ ਪਾਲਣਾ ਕਰਦੇ ਅਤੇ ਯਿਸੂ ਦੀ ਗਵਾਹੀ ਰੱਖਦੇ ਹਨ, ਯੁੱਧ ਕਰਨ ਲਈ ਨਿੱਕਲਿਆ;