Revelation 12:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸ ਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਔਰਤ ਉਜਾੜ ਵਿੱਚ ਭੱਜ ਕੇ ਉਸ ਜਗ੍ਹਾ ਤੇ ਚਲੀ ਗਈ ਜੋ ਪਰਮੇਸ਼ਵਰ ਦੁਆਰਾ ਉਸਦੇ ਲਈ ਤਿਆਰ ਕੀਤੀ ਗਈ ਸੀ, ਜਿੱਥੇ ਉਸਦੀ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਦੇਖਭਾਲ ਕੀਤੀ ਜਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ ।।
Punjabi ERV
ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ زنانی اوس بیابان نُوں بھج گئی جِتّھے اوہدے لئی خُدا ولّوں اِک تھاں تیار کِیتی گئی سی۔ پئی اوتھے اِک ہزار دو سَو سَٹّھ دِن تِیکر اوہنوں پالن۔
Punjabi Standard Bible (Punjabi Standard Bible) 2023
ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ਰ ਵੱਲੋਂ ਉਸ ਦੇ ਲਈ ਇੱਕ ਸਥਾਨ ਤਿਆਰ ਕੀਤਾ ਗਿਆ ਸੀ ਤਾਂਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਤੱਕ ਉਸ ਦਾ ਪਾਲਣ-ਪੋਸ਼ਣ ਕੀਤਾ ਜਾਵੇ।