Revelation 12:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਹਾਨ ਅਜਗਰ ਨੂੰ ਹੇਠਾਂ ਸੁੱਟ ਦਿੱਤਾ ਗਿਆ, ਉਹ ਪੁਰਾਣਾ ਸੱਪ ਜਿਸਨੂੰ ਦੁਸ਼ਟ ਕਿਹਾ ਜਾਂਦਾ ਹੈ, ਜਾਂ ਸ਼ੈਤਾਨ, ਜੋ ਸਾਰੀ ਦੁਨੀਆਂ ਨੂੰ ਕੁਰਾਹੇ ਪਾਉਂਦਾ ਹੈ। ਉਸਨੂੰ ਧਰਤੀ ਤੇ ਉਸਦੇ ਦੂਤਾਂ ਨਾਲ ਸੁੱਟਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ
Punjabi ERV
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ وَڈا ناگ یعنی اوہو ای پرانا سَپّ جیہڑا ابلیس تے شیطان اکھواؤندا اے تے سارے جہان نُوں بدراہ کر دیندا اے۔ زمین اُتّے ڈیگیا گیا تے اوہدے فرِشتے وی اوہدے نال ڈیگے گئے۔
Punjabi Standard Bible (Punjabi Standard Bible) 2023
ਤਦ ਉਹ ਵੱਡਾ ਅਜਗਰ ਅਰਥਾਤ ਉਹ ਪ੍ਰਾਚੀਨ ਸੱਪ ਹੇਠਾਂ ਸੁੱਟਿਆ ਗਿਆ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਕਿਹਾ ਜਾਂਦਾ ਹੈ ਅਤੇ ਜਿਹੜਾ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ; ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ ਗਿਆ ਅਤੇ ਉਸ ਦੇ ਨਾਲ ਉਸ ਦੇ ਦੂਤਾਂ ਨੂੰ ਵੀ ਹੇਠਾਂ ਸੁੱਟਿਆ ਗਿਆ।