Revelation 13:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਬਾਅਦ ਅਜਗਰ ਸਮੁੰਦਰ ਦੇ ਕੰਢੇ ਤੇ ਖੜ੍ਹਾ ਸੀ ਅਤੇ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦੇ ਵੇਖਿਆ। ਇਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ, ਇਸਦੇ ਸਿੰਗਾਂ ਉੱਤੇ ਦਸ ਮੁਕਟ ਸਨ ਅਤੇ ਹਰੇਕ ਸਿਰ ਉੱਤੇ ਇੱਕ ਕੁਫ਼ਰ ਦਾ ਨਾਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਦਰਿੰਦੇ ਨੂੰ ਸਮੁੰਦਰ ਵਿੱਚੋਂ ਨਿੱਕਲਦਿਆਂ ਡਿੱਠਾ ਜਿਹ ਦੇ ਦਸ ਸਿੰਙ ਅਤੇ ਸੱਤ ਸਿਰ ਸਨ । ਉਹ ਦਿਆਂ ਸਿੰਙਾਂ ਉੱਤੇ ਦਸ ਮੁਕਟ ਅਤੇ ਉਹ ਦਿਆਂ ਸਿਰਾਂ ਉੱਤੇ ਕੁਫ਼ਰ ਦੇ ਨਾਉਂ ਸਨ
Punjabi ERV
ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سمُندر دی ریت اُتّے جا کھلوتا۔ فیر مَیں اِک پشُو نُوں سمُندر وِچوں نِکلدیاں ویکھیا اوہدے دَس سِنگ تے سَتّ سِر سن تے اوہدیاں سِنگاں اُتّے دَس تاج تے اوہدیاں سِراں اُتّے کُفر دے ناں لِکھے ہوئے سن۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਪਸ਼ੂ ਨੂੰ ਸਮੁੰਦਰ ਵਿੱਚੋਂ ਉਤਾਂਹ ਆਉਂਦੇ ਵੇਖਿਆ ਜਿਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਉਸ ਦੇ ਸਿੰਗਾਂ 'ਤੇ ਦਸ ਤਾਜ ਸਨ ਅਤੇ ਉਸ ਦੇ ਸਿਰਾਂ ਉੱਤੇ ਪਰਮੇਸ਼ਰ ਦੀ ਨਿੰਦਾ ਦੇ ਨਾਮ ਲਿਖੇ ਹੋਏ ਸਨ।