Revelation 13:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਕਿਸੇ ਨੂੰ ਕੈਦ ਵਿੱਚ ਜਾਣਾ ਹੈ, ਤੇ ਕੈਦ ਵਿੱਚ ਉਹ ਜਾਣਗੇ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਤੇ ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ।” ਇਸ ਲਈ ਪਰਮੇਸ਼ਵਰ ਦੇ ਲੋਕਾਂ ਵੱਲੋਂ ਧੀਰਜ ਅਤੇ ਵਫ਼ਾਦਾਰੀ ਦੀ ਮੰਗ ਕੀਤੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।
Punjabi ERV
ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہنُوں قید ہون والی اے اوہ قید وِچ پَوے گا۔ جیہڑا تلوار نال قتل کرے گا اوہ ضرُور تلوار نال قتل کِیتا جائے گا۔ پاک لوکاں دے صبر تے اِیمان دا ایہو ویلا اے۔
Punjabi Standard Bible (Punjabi Standard Bible) 2023
ਜੇ ਕਿਸੇ ਨੇ ਕੈਦ ਵਿੱਚ ਜਾਣਾ ਹੈ ਉਹ ਕੈਦ ਵਿੱਚ ਜਾਵੇਗਾ; ਜੇ ਕਿਸੇ ਨੇ ਤਲਵਾਰ ਨਾਲ ਮਾਰੇ ਜਾਣਾ ਹੈ ਉਹ ਤਲਵਾਰ ਨਾਲ ਮਾਰਿਆ ਜਾਵੇਗਾ; ਸੰਤਾਂ ਦਾ ਧੀਰਜ ਅਤੇ ਵਿਸ਼ਵਾਸ ਇਹੋ ਹੈ।