Revelation 13:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚਿੰਨ੍ਹਾਂ ਦੇ ਕਾਰਨ ਇਸ ਨੂੰ ਪਹਿਲੇ ਜਾਨਵਰ ਦੀ ਤਰਫੋਂ ਪ੍ਰਦਰਸ਼ਨ ਕਰਨ ਦੀ ਸ਼ਕਤੀ ਦਿੱਤੀ ਗਈ ਸੀ, ਇਸ ਨੇ ਧਰਤੀ ਦੇ ਵਾਸੀਆਂ ਨੂੰ ਧੋਖਾ ਦਿੱਤਾ। ਇਸ ਨੇ ਉਹਨਾਂ ਨੂੰ ਉਸ ਦਰਿੰਦੇ ਦੇ ਸਨਮਾਨ ਵਿੱਚ ਇੱਕ ਚਿੱਤਰ ਸਥਾਪਤ ਕਰਨ ਦਾ ਆਦੇਸ਼ ਦਿੱਤਾ ਜੋ ਤਲਵਾਰ ਨਾਲ ਜ਼ਖਮੀ ਹੋਇਆ ਸੀ ਅਤੇ ਫਿਰ ਵੀ ਜੀਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਓਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਇਖ਼ਤਿਆਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਭਈ ਓਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜੀਉਂਦਾ ਰਿਹਾ
Punjabi ERV
ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمین دے رہن والیاں نُوں اوہناں نشاناں دے نال جیہڑے اوس پشُو دے سامھنے وکھان دا اوہنوں اختیار دِتّا گیا سی ایس طرح بدراہ کر دیندا سی پئی زمین دے رہن والیاں نُوں آکھدا سی پئی جِس پشُو نُوں تلوار لگّی سی تے اوہ جِیوپیا اے اوہدا بُت بناؤ۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਚਿੰਨ੍ਹਾਂ ਦੁਆਰਾ ਜਿਹੜੇ ਉਸ ਨੂੰ ਪਸ਼ੂ ਦੀ ਵੱਲੋਂ ਵਿਖਾਉਣ ਦਾ ਇਖ਼ਤਿਆਰ ਦਿੱਤਾ ਗਿਆ ਹੈ, ਧਰਤੀ ਦੇ ਰਹਿਣ ਵਾਲਿਆਂ ਨੂੰ ਭਰਮਾਉਂਦਾ ਹੈ ਅਤੇ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਉਸ ਪਸ਼ੂ ਦੀ ਇੱਕ ਮੂਰਤੀ ਬਣਾਉਣ ਜਿਹੜਾ ਤਲਵਾਰ ਦੇ ਘਾਤਕ ਜ਼ਖਮ ਦੇ ਬਾਵਜੂਦ ਵੀ ਜੀਉਂਦਾ ਹੈ।