Revelation 13:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸ ਦੇ ਪੈਰ ਰਿੱਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਜਾਨਵਰ ਨੂੰ ਮੈਂ ਵੇਖਿਆ ਉਹ ਚੀਤੇ ਵਰਗਾ ਸੀ, ਪਰ ਉਸ ਦੇ ਪੈਰ ਰਿੱਛ ਵਰਗੇ ਸਨ ਅਤੇ ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਦਰਿੰਦੇ ਨੂੰ ਉਸਦੀ ਸ਼ਕਤੀ ਅਤੇ ਉਸਦੀ ਸਿੰਘਾਸਣ ਅਤੇ ਮਹਾਨ ਅਧਿਕਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਦਰਿੰਦਾ ਮੈਂ ਡਿੱਠਾ ਉਹ ਚਿੱਤੇ ਵਰਗਾ ਸੀ ਅਤੇ ਉਹ ਦੇ ਪੈਰ ਰਿੱਛ ਦਿਆਂ ਪੈਰਾਂ ਜਿਹੇ ਸਨ ਅਤੇ ਉਹ ਦਾ ਮੂੰਹ ਬਬਰ ਸ਼ੇਰ ਦੇ ਮੂੰਹ ਜਿਹਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ ਅਤੇ ਆਪਣੀ ਗੱਦੀ ਅਤੇ ਵੱਡਾ ਇਖ਼ਤਿਆਰ ਉਹ ਨੂੰ ਦੇ ਦਿੱਤਾ
Punjabi ERV
ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا پشُو مَیں ویکھیا سی اوہدی شکل چِیتے وانگر سی تے پَیر رِچھ وانگر تے مُنھ شیرببر وانگر۔ تے اوس ناگ اپنی قُدرت تے اپنا تخت تے بڑا اختیار اوہنوں دے دِتّا۔
Punjabi Standard Bible (Punjabi Standard Bible) 2023
ਜੋ ਪਸ਼ੂ ਮੈਨੂੰ ਵਿਖਾਈ ਦਿੱਤਾ ਉਹ ਚੀਤੇ ਵਰਗਾ ਸੀ ਅਤੇ ਉਸ ਦੇ ਪੈਰ ਰਿੱਛ ਜਿਹੇ ਅਤੇ ਮੂੰਹ ਸ਼ੇਰ ਦੇ ਮੂੰਹ ਜਿਹਾ ਸੀ। ਅਜਗਰ ਨੇ ਉਸ ਨੂੰ ਆਪਣੀ ਸ਼ਕਤੀ, ਆਪਣਾ ਸਿੰਘਾਸਣ ਅਤੇ ਵੱਡਾ ਇਖ਼ਤਿਆਰ ਦਿੱਤਾ।