Revelation 13:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਿੰਦੇ ਦੇ ਸਿਰਾਂ ਵਿੱਚੋਂ ਇੱਕ ਨੂੰ ਘਾਤਕ ਜ਼ਖਮ ਲੱਗਿਆ ਸੀ, ਪਰ ਘਾਤਕ ਜ਼ਖਮ ਚੰਗਾ ਹੋ ਗਿਆ ਸੀ। ਸਾਰਾ ਸੰਸਾਰ ਅਚੰਭੇ ਨਾਲ ਭਰਿਆ ਹੋਇਆ ਸੀ ਅਤੇ ਉਸ ਦਰਿੰਦੇ ਦਾ ਪਿੱਛਾ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦਿਆਂ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਘਾਉ ਲੱਗਾ ਹੋਇਆ ਵੇਖਿਆ ਅਤੇ ਉਹ ਦੀ ਉਹ ਕਾਰੀ ਸੱਟ ਚੰਗੀ ਹੋ ਗਈ ਅਤੇ ਸਾਰਾ ਸੰਸਾਰ ਓਸ ਦਰਿੰਦੇ ਦੇ ਪਿੱਛੇ ਹੱਕਾ ਬੱਕਾ ਹੋ ਕੇ ਤੁਰ ਪਿਆ
Punjabi ERV
ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہدے سِراں وِچوں اِک نُوں جیویں مَوت دا چمرس لگّا ہویا ویکھیا پر اوہدا مَوت دا چمرس ولّ ہوگیا۔ تے ساری دُنیا تعجُّب کر کے اوس پشُو دے پِچّھے پِچّھے ٹُر پئی۔
Punjabi Standard Bible (Punjabi Standard Bible) 2023
ਉਸ ਦੇ ਸਿਰਾਂ ਵਿੱਚੋਂ ਇੱਕ 'ਤੇ ਜਿਵੇਂ ਘਾਤਕ ਜ਼ਖਮ ਸੀ, ਪਰ ਉਸ ਦਾ ਉਹ ਘਾਤਕ ਜ਼ਖਮ ਠੀਕ ਹੋ ਗਿਆ। ਤਦ ਸਾਰੀ ਧਰਤੀ ਦੇ ਲੋਕ ਹੈਰਾਨ ਹੋ ਕੇ ਪਸ਼ੂ ਦੇ ਪਿੱਛੇ ਲੱਗ ਤੁਰੇ।