Revelation 13:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਿੰਦੇ ਨੂੰ ਘੁਮੰਡੀ ਸ਼ਬਦਾਂ ਅਤੇ ਕੁਫ਼ਰ ਬੋਲਣ ਅਤੇ ਬਤਾਲੀ ਮਹੀਨਿਆਂ ਤੱਕ ਮਤਲਬ ਸਾਢੇ ਤਿੰਨ ਸਾਲਾਂ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇੱਕ ਮੂੰਹ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੱਡਾ ਬੋਲ ਬੋਲਣ ਵਾਲਾ ਅਤੇ ਕੁਫ਼ਰ ਬਕਣ ਵਾਲਾ ਮੂੰਹ ਉਹ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਇਖ਼ਤਿਆਰ ਦਿੱਤਾ ਗਿਆ ਭਈ ਬਤਾਲੀਆਂ ਮਹੀਨਿਆਂ ਤੀਕੁਰ ਆਪਣਾ ਕੰਮ ਕਰੀ ਜਾਵੇ
Punjabi ERV
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں اِک مُنھ دِتّا گیا۔ جیہڑا بڑے بول بولدا سی تے کُفر آکھدا سی۔ تے اوہنوں بتالی مہینے تِیکر کمّ کرن دا اختیار دِتّا گیا۔
Punjabi Standard Bible (Punjabi Standard Bible) 2023
ਫਿਰ ਪਸ਼ੂ ਨੂੰ ਵੱਡੀਆਂ-ਵੱਡੀਆਂ ਗੱਲਾਂ ਬੋਲਣ ਅਤੇ ਪਰਮੇਸ਼ਰ ਦੀ ਨਿੰਦਾ ਕਰਨ ਵਾਲਾ ਇੱਕ ਮੂੰਹ ਦਿੱਤਾ ਗਿਆ ਅਤੇ ਉਸ ਨੂੰ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਣ ਦਾ ਇਖ਼ਤਿਆਰ ਦਿੱਤਾ ਗਿਆ।