Revelation 13:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੂੰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਵਿਰੁੱਧ ਲੜਾਈ ਲੜਨ ਅਤੇ ਉਹਨਾਂ ਨੂੰ ਜਿੱਤਣ ਦੀ ਸ਼ਕਤੀ ਦਿੱਤੀ ਗਈ ਸੀ। ਅਤੇ ਇਸਨੂੰ ਹਰ ਕਬੀਲੇ, ਲੋਕਾਂ, ਭਾਸ਼ਾ ਅਤੇ ਕੌਮ ਉੱਤੇ ਅਧਿਕਾਰ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਇਹ ਦਿੱਤਾ ਗਿਆ ਭਈ ਸੰਤਾਂ ਨਾਲ ਜੁੱਧ ਕਰੇ ਅਤੇ ਓਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਖਿਆ ਅਤੇ ਕੌਮ ਉੱਤੇ ਉਹ ਨੂੰ ਇਖ਼ਤਿਆਰ ਦਿੱਤਾ ਗਿਆ
Punjabi ERV
ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲਡ਼ਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں ایہہ اختیار دِتّا گیا پئی پاک لوکاں نال لڑے تے اوہناں نُوں جِت لَئے تے اوہنوں ہر اِک گھرانے تے اُمّت تے قوم اُتّے اختیار دِتّا گیا۔
Punjabi Standard Bible (Punjabi Standard Bible) 2023
ਉਸ ਨੂੰ ਸੰਤਾਂ ਨਾਲ ਯੁੱਧ ਕਰਨ ਅਤੇ ਉਨ੍ਹਾਂ ਉੱਤੇ ਜਿੱਤ ਪਾਉਣ ਦੀ ਅਨੁਮਤੀ ਦਿੱਤੀ ਗਈ ਅਤੇ ਉਸ ਨੂੰ ਹਰੇਕ ਗੋਤ, ਜਾਤੀ, ਭਾਸ਼ਾ ਅਤੇ ਕੌਮ ਉੱਤੇ ਇਖ਼ਤਿਆਰ ਦਿੱਤਾ ਗਿਆ।