Revelation 14:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 1,44,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਵੇਖਿਆ ਮੇਰੇ ਸਾਹਮਣੇ ਲੇਲਾ ਸੀ ਅਤੇ ਉਹ ਸੀਯੋਨ ਪਰਬਤ ਤੇ ਖੜ੍ਹਾ ਸੀ ਅਤੇ ਉਸਦੇ ਨਾਲ ਇੱਕ ਲੱਖ ਚਤਾਲੀ ਹਜ਼ਾਰ ਲੋਕ ਸਨ ਜਿਨ੍ਹਾਂ ਦੇ ਮੱਥੇ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਲੇਲਾ ਸੀਯੋਨ ਦੇ ਪਹਾੜ ਉੱਤੇ ਖਲੋਤਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ ਜਿਨ੍ਹਾਂ ਨੇ ਮੱਥੇ ਉੱਤੇ ਉਹ ਦਾ ਨਾਮ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ
Punjabi ERV
ਫ਼ਿਰ ਮੈਂ ਤਕਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਲੇਲਾ ਸੀ। ਉਹ ਜ਼ੀਉਨ ਪਰਬਤ ਉੱਤੇ ਖਲੋਤਾ ਸੀ। ਉਸਦੇ ਨਾਲ ਇੱਕ ਲਖ ਚੁਤਾਲੀ ਹਜ਼ਾਰ ਲੋਕ ਸਨ। ਉਨ੍ਹਾਂ ਸਾਰਿਆਂ ਦੇ ਮਥਿਆਂ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں دھیان کِیتا تے کِیہ ویکھنا آں پئی اوہ لیلا صِیُّون دے پہاڑ اُتّے کھلوتا اے تے اوہدے نال اِک لَکّھ چتالی ہزار بندے نیں جِنہاں دے متّھیاں اُتّے اوہدا تے اوہدے باپ دا ناں لِکھیا ہویا اے۔
Punjabi Standard Bible (Punjabi Standard Bible) 2023
ਫਿਰ ਮੈਂ ਨਿਗਾਹ ਕੀਤੀ ਅਤੇ ਵੇਖੋ, ਲੇਲਾ ਸੀਯੋਨ ਪਹਾੜ ਉੱਤੇ ਖੜ੍ਹਾ ਸੀ ਅਤੇ ਉਸ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਲੋਕ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਉਸ ਦਾ ਨਾਮ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।