Revelation 14:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵੀ, ਪਰਮੇਸ਼ਵਰ ਦੇ ਕਹਿਰ ਦਾ ਦਾਖਰਸ ਪੀਣਗੇ, ਜੋ ਉਸਦੇ ਕ੍ਰੋਧ ਦੇ ਪਿਆਲੇ ਵਿੱਚ ਪੂਰੀ ਤਾਕਤ ਪਾ ਦਿੱਤੀ ਗਈ ਹੈ। ਪਵਿੱਤਰ ਦੂਤਾਂ ਅਤੇ ਲੇਲੇ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਬਲਦੀ ਗੰਧਕ ਨਾਲ ਤਸੀਹੇ ਦਿੱਤੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ
Punjabi ERV
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਂਦਾ ਹੈ। ਇਹ ਮੈ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ خُدا دے قَہر دی اوس خالص مَے نُوں پئے گا۔ جیہڑی اوہدے غضب دے پیالے وِچ بھری ہوئی اے تے پاک فرِشتیاں تے لیلے دے سامھنے اَگ تے گندھک دے عذاب وِچ پَوے گا۔
Punjabi Standard Bible (Punjabi Standard Bible) 2023
ਤਾਂ ਉਹ ਪਰਮੇਸ਼ਰ ਦੇ ਕ੍ਰੋਧ ਦੀ ਮੈ ਵਿੱਚੋਂ ਪੀਵੇਗਾ ਜੋ ਉਸ ਦੇ ਕ੍ਰੋਧ ਦੇ ਪਿਆਲੇ ਵਿੱਚ ਬਿਨਾਂ ਕਿਸੇ ਮਿਲਾਵਟ ਦੇ ਉਂਡੇਲੀ ਗਈ ਹੈ; ਉਸ ਨੂੰ ਪਵਿੱਤਰ ਸਵਰਗਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਦਿੱਤਾ ਜਾਵੇਗਾ।