Revelation 14:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਇੱਕ ਹੋਰ ਦੂਤ ਹੈਕਲ ਵਿੱਚੋਂ ਬਾਹਰ ਆਇਆ ਅਤੇ ਜੋ ਬੱਦਲ ਉੱਤੇ ਬੈਠਾ ਸੀ ਉੱਚੀ ਆਵਾਜ਼ ਵਿੱਚ ਉਸਨੂੰ ਕਿਹਾ, “ਆਪਣੀ ਦਾਤਰੀ ਲੈ ਅਤੇ ਵੱਢ, ਕਿਉਂਕਿ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫਸਲ ਪੱਕੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਨਾਲ ਹਾਕ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾ ਆ ਗਿਆ ਇਸ ਲਈ ਜੋ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
Punjabi ERV
ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸਨੂੰ ਜਿਹਡ਼ਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, "ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕਠ੍ਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪਕ੍ਕ ਚੁਕਿਆ ਹੈ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور فرِشتے ہیکل وِچوں نِکل کے اوس بدّل اُتّے بَیٹھے ہوئے نُوں اُچّی اواز نال آکھیا پئی اپنی داتری ڈاھ تے وَڈّھ کیوں جو وَڈّھن دا ویلا آگیا ایس لئی پئی دھرتی دی فصل بُہت پکّ گئی۔
Punjabi Standard Bible (Punjabi Standard Bible) 2023
ਤਦ ਇੱਕ ਹੋਰ ਸਵਰਗਦੂਤ ਹੈਕਲ ਵਿੱਚੋਂ ਬਾਹਰ ਨਿੱਕਲਿਆ ਅਤੇ ਉਹ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਉੱਚੀ ਅਵਾਜ਼ ਵਿੱਚ ਕਿਹਾ, “ਆਪਣੀ ਦਾਤੀ ਚਲਾ ਅਤੇ ਵਾਢੀ ਕਰ, ਕਿਉਂਕਿ ਵਾਢੀ ਦਾ ਸਮਾਂ ਆ ਗਿਆ ਹੈ; ਧਰਤੀ ਦੀ ਫ਼ਸਲ ਪੱਕ ਚੁੱਕੀ ਹੈ।”