Revelation 14:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਇੱਕ ਹੋਰ ਦੂਤ, ਜਿਸ ਕੋਲ ਅੱਗ ਦੀ ਜੁੰਮੇਵਾਰੀ ਸੀ, ਜਗਵੇਦੀ ਤੋਂ ਆਇਆ ਅਤੇ ਉੱਚੀ ਆਵਾਜ਼ ਵਿੱਚ ਉਸ ਨੂੰ ਬੋਲਿਆ ਜਿਸ ਕੋਲ ਤਿੱਖੀ ਦਾਤਰੀ ਸੀ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੀ ਅੰਗੂਰੀ ਵੇਲ ਵਿੱਚੋਂ ਅੰਗੂਰਾਂ ਦੇ ਝੁੰਡ ਇਕੱਠੇ ਕਰੋ, ਕਿਉਂਕਿ ਇਸ ਦੇ ਅੰਗੂਰ ਪੱਕੇ ਹੋਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਹੋਰ ਦੂਤ ਜਿਹ ਨੂੰ ਅੱਗ ਉੱਤੇ ਇਖ਼ਤਿਆਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਹ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਭਈ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦਿਆਂ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ
Punjabi ERV
ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ੍ਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, "ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋਡ਼। ਅੰਗੂਰ ਪਕ੍ਕੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اِک ہور فرِشتہ قُربان گاہ وِچوں نِکلیا جِہدا اَگ اُتّے اختیار سی اوس تیز داتری والے نُوں اُچّی اُچّی آکھیا پئی اپنی تیز داتری ڈاھ کے زمین دے انگوراں دے بُوٹیاں دے گُچھّے وَڈّھ لے کیوں جو اوہدے انگور بالکل پکّ گئے نیں۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਇੱਕ ਹੋਰ ਸਵਰਗਦੂਤ ਜਿਸ ਨੂੰ ਅੱਗ ਉੱਤੇ ਇਖ਼ਤਿਆਰ ਸੀ, ਵੇਦੀ ਵਿੱਚੋਂ ਨਿੱਕਲਿਆ ਅਤੇ ਜਿਸ ਕੋਲ ਤਿੱਖੀ ਦਾਤੀ ਸੀ ਉਸ ਨੂੰ ਉੱਚੀ ਅਵਾਜ਼ ਵਿੱਚ ਕਿਹਾ, “ਆਪਣੀ ਤਿੱਖੀ ਦਾਤੀ ਚਲਾ ਅਤੇ ਧਰਤੀ ਦੀ ਅੰਗੂਰ ਦੀ ਵੇਲ ਤੋਂ ਗੁੱਛਿਆਂ ਨੂੰ ਇਕੱਠਾ ਕਰ, ਕਿਉਂਕਿ ਇਸ ਦੇ ਅੰਗੂਰ ਪੱਕ ਚੁੱਕੇ ਹਨ।”