Revelation 14:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਤ ਨੇ ਧਰਤੀ ਉੱਤੇ ਆਪਣੀ ਦਾਤਰੀ ਘੁੰਮਾਈ, ਇਸਦੇ ਅੰਗੂਰ ਇਕੱਠੇ ਕੀਤੇ ਅਤੇ ਉਹਨਾਂ ਨੂੰ ਪਰਮੇਸ਼ਵਰ ਦੇ ਕ੍ਰੋਧ ਦੇ ਮਹਾਨ ਦਾਖ ਵਿੱਚ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਅਰਥਾਤ ਪਰਮੇਸ਼ੁਰ ਦੇ ਕ੍ਰੋਧ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤੀ
Punjabi ERV
ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾਡ਼ੀ ਵਿੱਚ ਪਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس فرِشتے اپنی داتری زمین اُتّے واہی تے زمین دے انگوراں دے بُوٹیاں دی فصل وَڈّھ کے خُدا دے قَہر دے وڈّے حوض وِچ پا دِتّی۔
Punjabi Standard Bible (Punjabi Standard Bible) 2023
ਤਦ ਉਸ ਸਵਰਗਦੂਤ ਨੇ ਧਰਤੀ ਉੱਤੇ ਦਾਤੀ ਚਲਾਈ ਅਤੇ ਧਰਤੀ ਦੇ ਅੰਗੂਰਾਂ ਨੂੰ ਇਕੱਠਾ ਕਰਕੇ ਆਪਣੇ ਪਰਮੇਸ਼ਰ ਦੇ ਕ੍ਰੋਧ ਦੇ ਰਸ ਦੇ ਵੱਡੇ ਚੁਬੱਚੇ ਵਿੱਚ ਸੁੱਟ ਦਿੱਤਾ।