Revelation 14:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਤਖਤ ਦੇ ਸਾਹਮਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲੱਖ ਚੁਤਾਲੀ ਹਜ਼ਾਰ ਲੋਕੀਂ ਹੀ ਸਿੱਖ ਸੱਕਦੇ ਸਨ ਜਿਹੜੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸੱਕਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੇ ਸਿੰਘਾਸਣ ਦੇ ਅੱਗੇ ਅਤੇ ਚਾਰ ਜੀਵਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗਾਣਾ ਗਾਇਆ। ਧਰਤੀ ਤੋਂ ਛੁਡਾਏ ਗਏ ਇੱਕ ਲੱਖ ਚਤਾਲੀ ਹਜ਼ਾਰ ਲੋਕਾਂ ਨੂੰ ਛੱਡ ਕੇ ਕੋਈ ਵੀ ਇਹ ਗਾਣਾ ਨਹੀਂ ਸਿੱਖ ਸਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ
Punjabi ERV
ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ੍ਖ ਸਕਦੇ ਸਨ ਜਿਹਡ਼ੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تخت دے سامھنے تے چَوہاں جانداراں تے بزُرگاں دے سامھنے اِک نواں گِیت پئے گاؤندے سن تے اوہناں اِک لَکّھ چتالی ہزار بندیاں دے بِناں جیہڑے دُنیا وِچوں مُل لَئے گئے سن ہور کوئی اوس گِیت نُوں نا سِکھ سکیا۔
Punjabi Standard Bible (Punjabi Standard Bible) 2023
ਉਹ ਸਿੰਘਾਸਣ ਦੇ ਸਾਹਮਣੇ ਅਤੇ ਚਾਰਾਂ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗੀਤ ਗਾ ਰਹੇ ਸਨ ਅਤੇ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਇਲਾਵਾ ਜਿਹੜੇ ਧਰਤੀ ਉੱਤੋਂ ਮੁੱਲ ਨਾਲ ਖਰੀਦੇ ਗਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖਣ ਦੇ ਯੋਗ ਨਹੀਂ ਸੀ।