Revelation 14:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ 1,44,000 ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿੱਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿੱਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਔਰਤਾਂ ਨਾਲ ਅਪਵਿੱਤਰ ਨਹੀਂ ਕੀਤਾ, ਕਿਉਂਕਿ ਉਹ ਕੁਆਰੇ ਰਹੇ। ਉਹ ਜਿੱਥੇ ਵੀ ਲੇਲਾ ਜਾਂਦਾ ਹੈ ਉਸਦੇ ਮਗਰ ਚੱਲਦੇ ਸਨ। ਉਹ ਮਨੁੱਖਜਾਤੀ ਵਿੱਚੋਂ ਖਰੀਦੇ ਗਏ ਸਨ, ਉਹ ਪਰਮੇਸ਼ਵਰ ਅਤੇ ਲੇਲੇ ਨੂੰ ਪਹਿਲੇ ਫਲ ਵਜੋਂ ਭੇਟ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ । ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ । ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ
Punjabi ERV
ਇਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹਡ਼ੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہ نیں جیہڑے زنانِیاں نال پلید نئیں ہوئے تے سگوں کوارے نیں ایہہ اوہ نیں جیہڑے لیلے دے پِچّھے پِچّھے جِتّھے اوہ جاندا اے ٹُردے نیں۔ ایہہ خُدا تے لیلے دے لئی پہلے پَھل ہون لئی بندیاں وِچوں مُل لَئے گئے نیں۔
Punjabi Standard Bible (Punjabi Standard Bible) 2023
ਇਹ ਉਹ ਹਨ ਜਿਹੜੇ ਔਰਤ ਨਾਲ ਭ੍ਰਿਸ਼ਟ ਨਹੀਂ ਹੋਏ, ਕਿਉਂਕਿ ਇਹ ਕੁਆਰੇ ਹਨ ਅਤੇ ਜਿੱਥੇ ਵੀ ਲੇਲਾ ਜਾਂਦਾ ਹੈ ਉਸ ਦੇ ਪਿੱਛੇ ਚੱਲਦੇ ਹਨ। ਇਹ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਹਨ ਤਾਂਕਿ ਪਰਮੇਸ਼ਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ।