Revelation 14:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ—ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਇੱਕ ਹੋਰ ਦੂਤ ਨੂੰ ਅਕਾਸ਼ ਵਿੱਚ ਉੱਡਦਿਆਂ ਵੇਖਿਆ ਅਤੇ ਉਸ ਕੋਲ ਸਦੀਵੀ ਖੁਸ਼ਖ਼ਬਰੀ ਸੀ ਜੋ ਧਰਤੀ ਉੱਤੇ ਰਹਿਣ ਵਾਲੇ ਹਰ ਕੌਮ, ਕਬੀਲੇ, ਭਾਸ਼ਾ ਅਤੇ ਲੋਕਾਂ ਨੂੰ ਸੁਣਾਉਣ ਲਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਹੋਰ ਦੂਤ ਨੂੰ ਸਦੀਪਕਾਲ ਦੀ ਇੰਜੀਲ ਨਾਲ ਅਕਾਸ਼ ਵਿੱਚ ਉੱਡਦਿਆਂ ਡਿੱਠਾ ਭਈ ਧਰਤੀ ਦੇ ਵਾਸੀਆਂ ਨੂੰ ਅਤੇ ਹਰੇਕ ਕੌਮ ਅਤੇ ਗੋਤ ਅਤੇ ਭਾਖਿਆ ਅਤੇ ਉੱਮਤ ਨੂੰ ਖੁਸ਼ ਖਬਰੀ ਸੁਣਾਵੇ
Punjabi ERV
ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ - ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اِک ہور فرِشتے نُوں اسمان دے وِچ اُڈدیاں ہویاں ویکھیا جِہدے کول زمین دے رہن والیاں دی ہر اِک قوم تے گھرانے تے اہلِ زبان تے اُمّت دے سُنان لئی ہمیشہ دی خُوشخبری سی۔
Punjabi Standard Bible (Punjabi Standard Bible) 2023
ਫਿਰ ਮੈਂ ਇੱਕ ਹੋਰ ਸਵਰਗਦੂਤ ਨੂੰ ਅਕਾਸ਼ ਦੇ ਵਿਚਕਾਰ ਉੱਡਦੇ ਵੇਖਿਆ ਜਿਸ ਕੋਲ ਧਰਤੀ ਦੇ ਰਹਿਣ ਵਾਲਿਆਂ ਨੂੰ ਅਤੇ ਹਰੇਕ ਕੌਮ, ਗੋਤ, ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਸੁਣਾਉਣ ਲਈ ਇੱਕ ਸਦੀਪਕ ਖੁਸ਼ਖ਼ਬਰੀ ਸੀ।