Revelation 14:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੂਤ ਨੇ ਉੱਚੀ ਆਵਾਜ਼ ਵਿੱਚ ਕਿਹਾ, “ਪਰਮੇਸ਼ਵਰ ਤੋਂ ਡਰੋ ਅਤੇ ਉਹਨਾਂ ਦੀ ਮਹਿਮਾ ਕਰੋ, ਕਿਉਂਕਿ ਉਹਨਾਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਉਹਨਾਂ ਦੀ ਅਰਾਧਨਾ ਕਰੋ ਜਿਨ੍ਹਾਂ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।
Punjabi ERV
ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਈ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اُچّی اواز نال آکھیا پئی خُدا توں ڈرو تے اوہدا جلال ظاہر کرو۔ کیوں جو اوہدی عدالت دا ویلا آ گیا اے تے اوسے دی بندگی کرو جِس اسمان تے زمین تے سمُندر تے پانی دے چشمے پَیدا کِیتے۔
Punjabi Standard Bible (Punjabi Standard Bible) 2023
ਉਸ ਨੇ ਉੱਚੀ ਅਵਾਜ਼ ਵਿੱਚ ਕਿਹਾ, “ਪਰਮੇਸ਼ਰ ਤੋਂ ਡਰੋ ਅਤੇ ਉਸ ਦੀ ਮਹਿਮਾ ਕਰੋ, ਕਿਉਂਕਿ ਉਸ ਦੇ ਨਿਆਂ ਦੀ ਘੜੀ ਆ ਪਹੁੰਚੀ ਹੈ; ਉਸ ਦੀ ਅਰਾਧਨਾ ਕਰੋ ਜਿਸ ਨੇ ਧਰਤੀ, ਅਕਾਸ਼, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ ਹੈ।”