Revelation 14:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਤੀਜਾ ਦੂਤ ਨੇ ਉਹਨਾਂ ਦੇ ਮਗਰ ਆਇਆ ਅਤੇ ਉਸ ਨੇ ਉੱਚੀ ਆਵਾਜ਼ ਵਿੱਚ ਕਿਹਾ: “ਜੇ ਕੋਈ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਉਹਨਾਂ ਦੇ ਮੱਥੇ ਜਾਂ ਹੱਥ ਉੱਤੇ ਇਸ ਦਾ ਨਿਸ਼ਾਨ ਪਾਉਂਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪਿੱਛੋਂ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਭਈ ਜੋ ਕੋਈ ਓਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਯਾ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Punjabi ERV
ਦੋਨਾਂ ਦੂਤਾਂ ਦੇ ਪਿਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹਡ਼ਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮਥ੍ਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ایہناں دے پِچّھوں اِک ہور ترِیجے فرِشتے آ کے اُچّی اواز نال آکھیا پئی جیہڑا اوس پشُو تے اوہدے بُت دی پُوجا کرے اوہ اپنے مَتّھے اُتّے یا اپنے ہتّھ اُتّے اوہدا ٹھپّہ لوائے۔
Punjabi Standard Bible (Punjabi Standard Bible) 2023
ਉਨ੍ਹਾਂ ਤੋਂ ਬਾਅਦ ਤੀਜਾ ਸਵਰਗਦੂਤ ਉੱਚੀ ਅਵਾਜ਼ ਵਿੱਚ ਇਹ ਕਹਿੰਦਾ ਹੋਇਆ ਆਇਆ, “ਜੇ ਕੋਈ ਉਸ ਪਸ਼ੂ ਅਤੇ ਉਸ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਉੱਤੇ ਜਾਂ ਆਪਣੇ ਹੱਥ ਉੱਤੇ ਉਸ ਦੀ ਮੋਹਰ ਲਵਾਉਂਦਾ ਹੈ