Revelation 15:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਇੱਕ ਹੋਰ ਮਹਾਨ ਅਤੇ ਸ਼ਾਨਦਾਰ ਚਿੰਨ੍ਹ ਵੇਖਿਆ: ਸੱਤ ਦੂਤ ਸੱਤ ਆਖਰੀ ਬਿਪਤਾਵਾਂ ਦੇ ਨਾਲ, ਕਿਉਂਕਿ ਉਹਨਾਂ ਨਾਲ ਪਰਮੇਸ਼ਵਰ ਦਾ ਕ੍ਰੋਧ ਪੂਰਾ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।
Punjabi ERV
ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اسمان اُتّے اِک ہور وَڈا تے اچرج نِشان ویکھیا یعنی ستّاں فرِشتیاں پِچّھلیاں سَتّ آفتاں لئیاں ہویاں سن کیوں جو ایہناں آفتاں وِچ خُدا دا قَہر مُک گیا اے۔
Punjabi Standard Bible (Punjabi Standard Bible) 2023
ਫਿਰ ਮੈਨੂੰ ਸਵਰਗ ਵਿੱਚ ਇੱਕ ਹੋਰ ਵੱਡਾ ਅਤੇ ਅਦਭੁਤ ਚਿੰਨ੍ਹ ਵਿਖਾਈ ਦਿੱਤਾ: ਸੱਤ ਸਵਰਗਦੂਤ ਹਨ ਜਿਨ੍ਹਾਂ ਕੋਲ ਸੱਤ ਆਖਰੀ ਬਿਪਤਾਵਾਂ ਹਨ, ਕਿਉਂਕਿ ਇਨ੍ਹਾਂ ਦੇ ਨਾਲ ਹੀ ਪਰਮੇਸ਼ਰ ਦਾ ਕ੍ਰੋਧ ਪੂਰਾ ਹੋ ਜਾਵੇਗਾ।