Revelation 15:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਉਹ ਵੇਖਿਆ ਜੋ ਸ਼ੀਸ਼ੇ ਦੇ ਸਮੁੰਦਰ ਵਰਗਾ ਦਿਖਾਈ ਦਿੰਦਾ ਸੀ ਜੋ ਅੱਗ ਨਾਲ ਚਮਕ ਰਿਹਾ ਸੀ ਅਤੇ ਸਮੁੰਦਰ ਦੇ ਕੋਲ ਉਹ ਖੜ੍ਹੇ ਸਨ, ਉਹ ਜਿਹੜੇ ਦਰਿੰਦੇ ਅਤੇ ਇਸਦੇ ਚਿੱਤਰ ਅਤੇ ਇਸਦੇ ਨਾਮ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਸਕੇ। ਉਹਨਾਂ ਨੇ ਪਰਮੇਸ਼ਵਰ ਦੁਆਰਾ ਦਿੱਤੀ ਗਈ ਬਰਬਤ ਫੜ੍ਹੀ ਹੋਈ ਸੀ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ
Punjabi ERV
ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں شیشے دا اِک سمُندر جیہا ویکھیا جِہدے وِچ اَگ مِلی ہوئی سی تے جِنہاں اوس پشُو تے اوہدے بُت تے اوہدے ناں دی گنتری نُوں جِت لیا سی اوہناں نُوں اوس شیشے دے سمُندر کول خُدا دِیاں بربطاں لے کے کھلوتیاں ڈِٹّھا۔
Punjabi Standard Bible (Punjabi Standard Bible) 2023
ਮੈਂ ਜਿਵੇਂ ਇੱਕ ਸ਼ੀਸ਼ੇ ਦਾ ਸਮੁੰਦਰ ਜਿਹਾ ਵੇਖਿਆ ਜਿਸ ਵਿੱਚ ਅੱਗ ਰਲੀ ਹੋਵੇ ਅਤੇ ਨਾਲੇ ਉਨ੍ਹਾਂ ਨੂੰ ਵੀ ਵੇਖਿਆ ਜਿਨ੍ਹਾਂ ਉਸ ਪਸ਼ੂ ਉੱਤੇ, ਉਸ ਦੀ ਮੂਰਤੀ ਉੱਤੇ ਅਤੇ ਉਸ ਦੇ ਨਾਮ ਦੇ ਅੰਕ ਉੱਤੇ ਜਿੱਤ ਪਾਈ ਸੀ; ਉਹ ਪਰਮੇਸ਼ਰ ਦੀਆਂ ਰਬਾਬਾਂ ਫੜੀ ਉਸ ਸ਼ੀਸ਼ੇ ਦੇ ਸਮੁੰਦਰ ਉੱਤੇ ਖੜ੍ਹੇ ਸਨ।