Revelation 15:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦੇ ਸੇਵਕ ਮੋਸ਼ੇਹ ਅਤੇ ਲੇਲੇ ਦਾ ਗੀਤ ਗਾਇਆ: “ਤੁਹਾਡੇ ਕੰਮ ਮਹਾਨ ਅਤੇ ਅਦਭੁਤ ਹਨ, ਸਰਵ ਸ਼ਕਤੀਮਾਨ ਪ੍ਰਭੂ। ਤੁਹਾਡੇ ਰਾਹ ਸਹੀ ਅਤੇ ਸੱਚੇ ਹਨ, ਕੌਮਾਂ ਦੇ ਰਾਜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, - ਹੇ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਹਨ ਤੇਰੇ ਕੰਮ! ਹੇ ਕੋਮਾਂ ਦੇ ਪਾਤਸ਼ਾਹ, ਜਥਾਰਥ ਅਤੇ ਸਤ ਹਨ ਤੇਰੇ ਮਾਰਗ!
Punjabi ERV
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, "ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹਡ਼ੀਆਂ ਗਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ خُدا دے بندے مُوسیٰ دا گِیت تے لیلے دا گِیت گا گا کے آکھدے سن پئی اَے خُداوند خُدا قادرِ مُطلق! تیرے کمّ وڈّے تے اچرج نیں اَے ہمیشہ دے بادشاہ! تیریاں راہاں راست تے ٹھیک نیں۔
Punjabi Standard Bible (Punjabi Standard Bible) 2023
ਉਹ ਇਹ ਕਹਿੰਦੇ ਹੋਏ ਪਰਮੇਸ਼ਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹਨ: ਹੇ ਸਰਬ-ਸ਼ਕਤੀਮਾਨ ਪ੍ਰਭੂ ਪਰਮੇਸ਼ਰ, ਤੇਰੇ ਕੰਮ ਵੱਡੇ ਅਤੇ ਅਚਰਜ ਹਨ; ਹੇ ਕੌਮਾਂ ਦੇ ਰਾਜਾ, ਤੇਰੇ ਰਾਹ ਸੱਚੇ ਅਤੇ ਧਾਰਮਿਕਤਾ ਦੇ ਹਨ।