Revelation 15:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪ੍ਰਭੂ, ਤੁਹਾਡੇ ਤੋਂ ਕੌਣ ਨਹੀਂ ਡਰੇਗਾ, ਅਤੇ ਤੁਹਾਡੇ ਨਾਮ ਦੀ ਮਹਿਮਾ ਨਹੀਂ ਕਰੇਗਾ? ਕੇਵਲ ਤੁਸੀਂ ਹੀ ਪਵਿੱਤਰ ਹੋ। ਸਾਰੀਆਂ ਕੌਮਾਂ ਆਉਣਗੀਆਂ ਅਤੇ ਤੁਹਾਡੀ ਆਰਧਨਾ ਕਰਨਗੀਆਂ, ਕਿਉਂਕਿ ਤੁਹਾਡੇ ਧਰਮੀ ਕੰਮਾਂ ਦਾ ਖੁਲਾਸਾ ਹੋਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾॽ ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣ ਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣ ਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ!।।
Punjabi ERV
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹਡ਼ੀਆਂ ਸਹੀ ਹਨ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اے خُداوند! کون تَیتھوں نا ڈرے گا؟ تے کون تیرے جلال دا ناں ظاہر نا کرے گا؟ کیوں جو نِرا توں ای قُدُّوس ایں تے سارِیاں قوماں آ کے تینُوں سجدہ کرن گِیاں کیوں جو تیرے انصاف دے کمّ ظاہر ہو گئے نیں۔
Punjabi Standard Bible (Punjabi Standard Bible) 2023
ਹੇ ਪ੍ਰਭੂ, ਕੌਣ ਤੇਰੇ ਤੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਕਿਉਂਕਿ ਕੇਵਲ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਤੇਰੇ ਸਨਮੁੱਖ ਅਰਾਧਨਾ ਕਰਨਗੀਆਂ, ਕਿਉਂਕਿ ਤੇਰੇ ਧਾਰਮਿਕਤਾ ਦੇ ਕੰਮ ਪਰਗਟ ਹੋਏ ਹਨ।