Revelation 15:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੈਕਲ ਦੇ ਬਾਹਰੋਂ ਸੱਤ ਦੂਤ ਸੱਤ ਬਿਪਤਾਵਾਂ ਦੇ ਨਾਲ ਆਏ। ਉਹਨਾਂ ਨੇ ਸਾਫ਼, ਚਮਕਦਾਰ ਮਲਮਲ ਦੇ ਕੱਪੜੇ ਪਾਏ ਹੋਏ ਸਨ ਅਤੇ ਉਹਨਾਂ ਦੀਆਂ ਛਾਤੀਆਂ ਦੇ ਦੁਆਲੇ ਸੁਨਹਿਰੀ ਪੱਟੀਆਂ ਬੰਨ੍ਹਿਆ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਬਵਾਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ
Punjabi ERV
ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ سَتّے فرِشتے جِنہاں کول سَتّے آفتاں سن تیز تے چمکدار جواہراں دے نال سَجّے ہوئے تے سینے اُتّے سونے دی پیٹی بَنّھ کے خُدا دی ہیکل وِچوں نِکلے۔
Punjabi Standard Bible (Punjabi Standard Bible) 2023
ਅਤੇ ਉਹ ਸੱਤ ਸਵਰਗਦੂਤ ਜਿਨ੍ਹਾਂ ਕੋਲ ਸੱਤ ਬਿਪਤਾਵਾਂ ਸਨ, ਹੈਕਲ ਵਿੱਚੋਂ ਨਿੱਕਲੇ। ਉਨ੍ਹਾਂ ਨੇ ਸ਼ੁੱਧ ਅਤੇ ਚਮਕੀਲਾ ਵਸਤਰ ਪਹਿਨਿਆ ਹੋਇਆ ਸੀ ਅਤੇ ਉਨ੍ਹਾਂ ਦੀ ਛਾਤੀ ਦੁਆਲੇ ਸੋਨੇ ਦੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।