Revelation 15:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸੱਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੈਕਲ ਪਰਮੇਸ਼ਵਰ ਦੀ ਮਹਿਮਾ ਅਤੇ ਉਹਨਾਂ ਦੀ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ ਅਤੇ ਕੋਈ ਵੀ ਹੈਕਲ ਵਿੱਚ ਦਾਖਲ ਨਹੀਂ ਹੋ ਸਕਦਾ ਜਦੋਂ ਤੱਕ ਸੱਤ ਦੂਤਾਂ ਦੀਆਂ ਸੱਤ ਬਿਪਤਾਵਾਂ ਪੂਰੀਆਂ ਨਹੀਂ ਹੋ ਜਾਂਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਤੇਜ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿੰਨਾ ਚਿਰ ਓਹਨਾਂ ਸੱਤਾਂ ਦੂਤਾਂ ਦੀਆਂ ਸੱਤ ਬਵਾਂ ਪੂਰੀਆਂ ਨਾ ਹੋਈਆਂ ਓਨਾ ਚਿਰ ਹੈਕਲ ਵਿੱਚ ਕੋਈ ਜਾ ਨਾ ਸੱਕਿਆ।।
Punjabi ERV
ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂਂਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دے جلال تے اوہدی قُدرت دے سببّوں ہیکل دُھوں نال بھر گئی تے جد تِیکر اوہناں ستّاں فرِشتیاں دِیاں سَتّے آفتاں مُک نا گِئیاں کوئی اوس ہیکل وِچ وڑ نا سکیا۔
Punjabi Standard Bible (Punjabi Standard Bible) 2023
ਤਦ ਹੈਕਲ ਪਰਮੇਸ਼ਰ ਦੀ ਮਹਿਮਾ ਅਤੇ ਉਸ ਦੀ ਸਮਰੱਥਾ ਦੇ ਧੂੰਏਂ ਨਾਲ ਭਰ ਗਈ ਅਤੇ ਜਦੋਂ ਤੱਕ ਉਨ੍ਹਾਂ ਸੱਤਾਂ ਸਵਰਗਦੂਤਾਂ ਦੀਆਂ ਸੱਤ ਬਿਪਤਾਵਾਂ ਖ਼ਤਮ ਨਾ ਹੋਈਆਂ, ਉਦੋਂ ਤੱਕ ਕੋਈ ਹੈਕਲ ਵਿੱਚ ਪ੍ਰਵੇਸ਼ ਨਾ ਕਰ ਸਕਿਆ।