Revelation 16:1 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮੈਂ ਹੈਕਲ ਵਿੱਚੋਂ ਇੱਕ ਵੱਡੀ ਆਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੀ ਸੁਣੀ, “ਜਾਓ, ਪਰਮੇਸ਼ਵਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਓਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਭਈ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਉਲੱਦ ਦਿਓ!।।
Punjabi ERV
ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, "ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।"
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں خُدا دی ہیکل وِچوں کِسے نُوں اُچّی اُچّی اوہناں ستّاں فرِشتیاں نُوں ایہہ آکھدیاں سُنیا پئی جاؤ خُدا دے قَہر دے سَتّے پیالے زمین اُتّے لُدّو۔
Punjabi Standard Bible (Punjabi Standard Bible) 2023
ਫਿਰ ਮੈਨੂੰ ਹੈਕਲ ਵਿੱਚੋਂ ਇੱਕ ਉੱਚੀ ਅਵਾਜ਼ ਸੱਤਾਂ ਸਵਰਗਦੂਤਾਂ ਨੂੰ ਇਹ ਕਹਿੰਦੇ ਸੁਣਾਈ ਦਿੱਤੀ, “ਜਾਓ ਅਤੇ ਪਰਮੇਸ਼ਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਉਂਡੇਲ ਦਿਓ।”