Revelation 16:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਮੈਂ ਤਿੰਨ ਡੱਡੂਆਂ ਵਰਗੀਆਂ ਅਸ਼ੁੱਧ ਆਤਮਾਵਾਂ ਵੇਖੀਆ; ਉਹ ਅਜਗਰ ਦੇ ਮੂੰਹ ਵਿੱਚੋਂ, ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਨਿੱਕਲੀਆ।
Punjabi Bible 2016 - ਪਵਿੱਤਰ ਬਾਈਬਲ O.V.
ਅਜਗਰ ਦੇ ਮੂੰਹ ਵਿਚੋਂ ਅਤੇ ਓਸ ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਜੇਹੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ
Punjabi ERV
ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹਡ਼ੀਆਂ ਡਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں اوس ناگ دے مُنھ وِچوں تے اوس پشُو دے مُنھ توں تے اوس جُھوٹھے نبی دے مُنھ وِچوں تَرے ناپاک رُوحاں ڈَڈُؤاں وانگر نِکل دیاں ویکھیاں۔
Punjabi Standard Bible (Punjabi Standard Bible) 2023
ਫਿਰ ਮੈਂ ਅਜਗਰ ਦੇ ਮੂੰਹ ਵਿੱਚੋਂ, ਪਸ਼ੂ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਡੱਡੂਆਂ ਵਰਗੀਆਂ ਤਿੰਨ ਭ੍ਰਿਸ਼ਟ ਆਤਮਾਵਾਂ ਨਿੱਕਲਦੀਆਂ ਵੇਖੀਆਂ।