Revelation 16:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਚਮਤਕਾਰ ਵਿਖਾਉਣ ਵਾਲੀਆਂ ਦੁਸ਼ਟ ਆਤਮਾ ਸਨ, ਅਤੇ ਉਹ ਸੰਸਾਰ ਦੇ ਰਾਜਿਆਂ ਕੋਲ ਗਈਆ, ਤਾਂ ਕਿ ਉਹਨਾਂ ਨੂੰ ਸਰਵ ਸ਼ਕਤੀਮਾਨ ਪਰਮੇਸ਼ਵਰ ਦੀ ਜਿੱਤ ਦੇ ਮਹਾਨ ਦਿਨ ਉੱਤੇ ਯੁੱਧ ਕਰਨ ਲਈ ਇਕੱਠਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ ਜਿਹੜੇ ਸਾਰੇ ਜਗਤ ਦਿਆਂ ਰਾਜਿਆਂ ਕੋਲ ਜਾਂਦੇ ਹਨ ਭਈ ਓਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਓਸ ਵੱਡੇ ਦਿਹਾੜੇ ਦੇ ਜੁੱਧ ਲਈ ਇਕੱਠਿਆਂ ਕਰਨ
Punjabi ERV
ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕਠ੍ਠਾ ਕਰਨ ਲਈ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ شیطاناں دِیاں نِشان وکھان والیاں رُوحاں نیں جیہڑیاں قادرِ مُطلق خُدا دے وڈّے دِن دی لڑائی دے واسطے اکٹّھیاں کرن لئی ساری دُنیا دے بادشاہاں کول نِکل کے جاندِیاں نیں
Punjabi Standard Bible (Punjabi Standard Bible) 2023
ਇਹ ਚਿੰਨ੍ਹ ਵਿਖਾਉਣ ਵਾਲੀਆਂ ਉਹ ਦੁਸ਼ਟ ਆਤਮਾਵਾਂ ਹਨ ਜੋ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾ ਕੇ ਉਨ੍ਹਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ਰ ਦੇ ਮਹਾਨ ਦਿਨ ਦੇ ਯੁੱਧ ਲਈ ਇਕੱਠਾ ਕਰਦੀਆਂ ਹਨ।