Revelation 16:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਬਿਜਲੀ ਦੀਆਂ ਲਿਸ਼ਕਾਂ, ਗੜਗੜਾਹਟਾਂ, ਬੱਦਲਾਂ ਦਾ ਗਰਜਣਾ ਅਤੇ ਵੱਡਾ ਭੁਚਾਲ ਆਇਆ। ਅਜਿਹਾ ਵੱਡਾ ਭੂਚਾਲ ਕਿ ਜਦੋਂ ਤੋਂ ਮਨੁੱਖਾਂ ਦੀ ਰਚਨਾ ਧਰਤੀ ਤੇ ਹੋਈ ਕਦੀ ਨਹੀਂ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਵੱਡਾ ਭੁਚਾਲ ਆਇਆ ਅਜਿਹਾ ਭਈ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੁਚਾਲ ਕਦੇ ਨਹੀਂ ਸੀ ਆਇਆ!
Punjabi ERV
ਉਥੇ ਫ਼ੇਰ ਬਿਜਲੀ ਦੀ ਲਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر بدّلی چمکن تے گجّن لگّی تے اَوازاں آئِیاں تے اِک ایڈا وَڈا بھنچال آیا پئی جدوں توں اِنسان پَیدا ہویا اے ایڈا وَڈا تے ڈاہڈا بھنچال کَدے نئیں سی آیا۔
Punjabi Standard Bible (Punjabi Standard Bible) 2023
ਤਦ ਬਿਜਲੀ ਦੀਆਂ ਚਮਕਾਂ ਅਤੇ ਅਵਾਜ਼ਾਂ ਅਤੇ ਗਰਜਣਾਂ ਹੋਈਆਂ ਅਤੇ ਇੱਕ ਅਜਿਹਾ ਵੱਡਾ ਭੁਚਾਲ ਆਇਆ ਕਿ ਧਰਤੀ ਉੱਤੇ ਮਨੁੱਖ ਦੀ ਹੋਂਦ ਤੋਂ ਲੈ ਕੇ ਹੁਣ ਤੱਕ ਅਜਿਹਾ ਵੱਡਾ ਅਤੇ ਭਿਆਨਕ ਭੁਚਾਲ ਕਦੇ ਨਹੀਂ ਆਇਆ।