Revelation 16:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਹਿਲਾਂ ਦੂਤ ਗਿਆ ਅਤੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹਿਆ ਅਤੇ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦੀ ਮੋਹਰ ਸੀ ਅਤੇ ਜਿਨ੍ਹਾਂ ਨੇ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ ਉਹਨਾਂ ਉੱਤੇ ਬੁਰੇ ਅਤੇ ਦੁੱਖਦਾਇਕ ਫੋੜੇ ਨਿਕਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।
Punjabi ERV
ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو پہلے نے جا کے اپنا پیالہ زمین اُتّے لُد دِتّا۔ تے جِنہاں بندیاں اُتّے اوس پشُو دا ٹھپّہ سی۔ تے جیہڑے اوہدے بُت دی پُوجا کر دے سن اوہناں نُوں اِک بُرا تے تکلیف دین والا چمرس پَیدا ہوگیا۔
Punjabi Standard Bible (Punjabi Standard Bible) 2023
ਸੋ ਪਹਿਲਾ ਸਵਰਗਦੂਤ ਗਿਆ ਅਤੇ ਆਪਣਾ ਕਟੋਰਾ ਧਰਤੀ ਉੱਤੇ ਉਂਡੇਲ ਦਿੱਤਾ। ਤਦ ਉਨ੍ਹਾਂ ਲੋਕਾਂ ਦੇ ਭਿਆਨਕ ਫੋੜੇ ਨਿੱਕਲ ਆਏ ਜਿਨ੍ਹਾਂ ਉੱਤੇ ਉਸ ਪਸ਼ੂ ਦਾ ਨਿਸ਼ਾਨ ਸੀ ਅਤੇ ਜਿਨ੍ਹਾਂ ਉਸ ਦੀ ਮੂਰਤੀ ਦੀ ਪੂਜਾ ਕੀਤੀ ਸੀ।