Revelation 16:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਤੇ ਅਕਾਸ਼ ਤੋਂ ਵੱਡੇ ਗੜ੍ਹੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗੜਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗੜਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬੜੀ ਭਿਆਨਕ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਕਾਸ਼ ਤੋਂ ਮਨੁੱਖਾਂ ਉੱਪਰ ਵੱਡੇ-ਵੱਡੇ ਗੜੇ ਪਏ ਇੱਕ ਗੜਾ ਲਗਭਗ 150 ਕਿੱਲੋ ਦਾ ਸੀ, ਅਤੇ ਇਸ ਆਫਤ ਕਾਰਨ ਲੋਕ ਪਰਮੇਸ਼ਵਰ ਦੀ ਨਿੰਦਿਆ ਕਰਨ ਲੱਗੇ ਕਿਉਂਕਿ ਉਹ ਮਹਾਂਮਾਰੀ ਬਹੁਤ ਭਿਆਨਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਕਾਸ਼ੋਂ ਮਨੁੱਖਾਂ ਉੱਤੇ ਜਾਣੀਦਾ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਬਵਾ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਉੱਤੇ ਕੁਫ਼ਰ ਬਕਿਆ ਕਿਉਂ ਜੋ ਓਹਨਾਂ ਦੀ ਬਵਾ ਡਾਢੀ ਕਰੜੀ ਹੈ।।
Punjabi ERV
ਲੋਕਾਂ ਤੇ ਅਕਾਸ਼ ਤੋਂ ਵੱਡੇ ਗਡ਼ੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗਡ਼ਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗਡ਼ਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬਡ਼ੀ ਭਿਆਨਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسمان توں بندیاں اُتّے مَن مَن جیڈے وڈّے وڈّے گڑے پئے تے ایس واسطے پئی ایہہ آفت بڑی ڈاھڈی سی ایس لئی لوکاں گڑیاں دی آفت دے سببّوں خُدا دی بابت کُفر بکیا۔
Punjabi Standard Bible (Punjabi Standard Bible) 2023
ਅਤੇ ਅਕਾਸ਼ ਤੋਂ ਲੋਕਾਂ ਉੱਤੇ ਮਣ-ਮਣ ਦੇ ਵੱਡੇ ਗੜੇ ਡਿੱਗੇ। ਗੜਿਆਂ ਦੀ ਇਸ ਬਿਪਤਾ ਦੇ ਕਾਰਨ ਮਨੁੱਖਾਂ ਨੇ ਪਰਮੇਸ਼ਰ ਦੀ ਨਿੰਦਾ ਕੀਤੀ, ਕਿਉਂਕਿ ਇਹ ਬਿਪਤਾ ਬਹੁਤ ਵੱਡੀ ਹੈ।