Revelation 16:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋੜ੍ਹ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿੱਚਲੀ ਹਰ ਜਿੰਦਾ ਸ਼ੈਅ ਮਰ ਗਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਸਰੇ ਦੂਤ ਨੇ ਜਦ ਆਪਣਾ ਕਟੋਰਾ ਸਮੁੰਦਰ ਵਿੱਚ ਡੋਲ੍ਹਿਆ, ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ, ਅਤੇ ਹਰ ਇੱਕ ਜਿਉਂਦੀ ਜਾਨ ਸਮੁੰਦਰ ਵਿੱਚ ਮਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੂਏ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਉਲੱਦ ਦਿੱਤਾ । ਤਾਂ ਓਹ ਮੁਰਦੇ ਦੇ ਲਹੂ ਜਿਹਾ ਬਣ ਗਿਆ ਅਤੇ ਹਰੇਕ ਜੀਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ ਮਰ ਗਈ ।।
Punjabi ERV
ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋਢ਼ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿਚਲੀ ਹਰ ਜਿੰਦਾ ਸ਼ੈਅ ਮਰ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُوجے نیں اپنا پیالہ سمُندر وِچ لُدیا۔ تے اوہ مُردے دے لہو وانگر بن گیا۔ تے سمُندر دے سارے جاندار مر گئے۔
Punjabi Standard Bible (Punjabi Standard Bible) 2023
ਫਿਰ ਦੂਜੇ ਸਵਰਗਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਉਂਡੇਲ ਦਿੱਤਾ ਅਤੇ ਸਮੁੰਦਰ ਮਰੇ ਹੋਏ ਵਿਅਕਤੀ ਦੇ ਲਹੂ ਜਿਹਾ ਹੋ ਗਿਆ ਅਤੇ ਇਸ ਵਿਚਲਾ ਹਰੇਕ ਜੀਉਂਦਾ ਪ੍ਰਾਣੀ ਮਰ ਗਿਆ।