Revelation 16:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯੰਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਵੱਡੀ ਅੱਗ ਨਾਲ ਝੁਲਸ ਗਏ ਅਤੇ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਕੀਤੀ, ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ, ਪਰ ਉਹਨਾਂ ਤੋਬਾ ਨਾ ਕੀਤੀ ਜੋ ਪਰਮੇਸ਼ਵਰ ਦੀ ਮਹਿਮਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੁੱਖ ਵੱਡੀ ਤਪਤ ਨਾਲ ਝੁਲਸੇ ਗਏ ਅਤੇ ਪਰਮੇਸ਼ੁਰ ਜਿਹ ਨੂੰ ਇਨ੍ਹਾਂ ਬਵਾਂ ਉੱਤੇ ਇਖ਼ਤਿਆਰ ਹੈ ਉਹ ਦੇ ਨਾਮ ਦਾ ਕੁਫ਼ਰ ਬਕਣ ਲੱਗ ਪਏ ਅਤੇ ਤੋਬਾ ਨਾ ਕੀਤੀ ਭਈ ਉਹ ਦੀ ਵਡਿਆਈ ਕਰਨ ।।
Punjabi ERV
ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯਂਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بندے ڈاڈھے سیک نال سڑ گئے۔ تے اوہناں خُدا دے ناں دی بابت کُفر بکیا جیہڑا ایہناں آفتاں اُتّے اختیار رکھدا اے۔ تے تَوبہ نا کِیتی پئی اوہدی وڈیائی کر دے۔
Punjabi Standard Bible (Punjabi Standard Bible) 2023
ਤਦ ਲੋਕ ਵੱਡੀ ਲੂ ਨਾਲ ਝੁਲਸ ਗਏ ਅਤੇ ਉਨ੍ਹਾਂ ਪਰਮੇਸ਼ਰ ਦੇ ਨਾਮ ਦੀ ਜਿਸ ਨੂੰ ਇਨ੍ਹਾਂ ਬਿਪਤਾਵਾਂ ਉੱਤੇ ਇਖ਼ਤਿਆਰ ਹੈ, ਨਿੰਦਾ ਕੀਤੀ ਪਰ ਤੋਬਾ ਨਾ ਕੀਤੀ ਕਿ ਪਰਮੇਸ਼ਰ ਦੀ ਮਹਿਮਾ ਕਰਨ।